ਡਿਪਟੀ ਕਮਿਸ਼ਨਰ ਨੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
14 ਮਾਰਚ ਤੋਂ ਰਣਜੀਤ ਐਵਨਿਊ ਦੇ ਦੁਸਹਿਰਾ ਮੈਦਾਨ ਵਿੱਚ ਲੱਗੇਗਾ ਦਸ ਦਿਨਾਂ ਸਰਸ ਮੇਲਾ
ਹਰਭਜਨ ਮਾਨ, ਗੁਰਲੇਜ ਅਖਤਰ , ਨਿਰਵੈਰ ਪੰਨੂ ਸਮੇਤ ਨਾਮਵਰ ਪੰਜਾਬੀ ਗਾਇਕ ਕਰਨਗੇ ਲੋਕਾਂ ਦਾ ਮਨੋਰੰਜਨ
ਅੰਮ੍ਰਿਤਸਰ, 10 ਮਾਰਚ 2025--
ਦੇਸ਼ ਭਰ ਦੇ ਕਲਾਕਾਰਾਂ ਨੂੰ ਮੰਚ ਦੇਣ ਦੇ ਯਤਨਾਂ ਤਹਿਤ ਅੰਮ੍ਰਿਤਸਰ ਵਿੱਚ 14 ਮਾਰਚ ਤੋਂ 23 ਮਾਰਚ ਤੱਕ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰਣਜੀਤ ਐਵਨਿਊ ਦੇ ਦੁਸ਼ਹਿਰਾ ਮੈਦਾਨ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੀਟਿੰਗ ਕਰਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ।
ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਰਕੇ ਵਿਭਾਗ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਮੇਲੇ ਵਿਚ ਟੈਟੇਜ, ਲਾਈਟ, ਸਾਊਡ ਆਦਿ ਦੇ ਟੈਡਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਹੱਥ ਕਿਰਤਾਂ ਬਣਾਉਣ ਵਾਲੇ ਕਲਾਕਾਰਾਂ ਅਤੇ ਲੋਕ ਨਾਚਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਮੇਲਾ ਰਣਜੀਤ ਐਵਨਿਊ ਦੇ ਦੁਸ਼ਹਿਰਾ ਮੈਦਾਨ ਵਿੱਚ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 200 ਸਟਾਲ ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਆ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਲਾਕਾਰਾਂ ਨੂੰ ਵਿਸ਼ੇਸ਼ ਸਥਾਨ ਦਿੱਤਾ ਜਾਵੇਗਾ। ਜਿਸ ਵਿੱਚ ਜੰਡਿਆਲਾ ਗੁਰੂ ਦੇ ਭਾਂਡੇ ਬਣਾਉਣ ਵਾਲੇ ਠਠਿਆਰ ਅਤੇ ਅੰਮ੍ਰਿਤਸਰ ਦੀ ਸ਼ਤਰੰਜ ਨੂੰ ਵੀ ਯੋਗ ਸਥਾਨ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਹੱਥ ਕਿਰਤਾਂ ਅਤੇ ਸਮਾਨ ਲੋਕਾਂ ਦੇ ਖਰੀਦਣ ਲਈ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਰਵਾਇਤੀ ਖਾਣਿਆਂ ਦਾ ਫੂਡ ਸਟਾਲ ਮੇਲੀਆਂ ਲਈ ਵਿਸ਼ੇਸ਼ ਆਕਰਸ਼ਣ ਹੋਵੇਗਾ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਜੋ ਕੇ ਸੈਲਾਨੀਆਂ ਦਾ ਗੜ ਹੈ, ਵਿੱਚ ਸਰਸ ਮੇਲਾ ਦਾ ਹੋਣਾ ਟੂਰਿਜ਼ਮ ਇੰਡਸਟਰੀ ਨੂੰ ਹੋਰ ਪ੍ਰਫੁਲਿਤ ਕਰੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਅੰਮ੍ਰਿਤਸਰ ਵਿੱਚ ਇਹ ਮੇਲਾ ਹਰ ਸਾਲ ਕਰਵਾਇਆ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚ ਰੋਜ਼ਾਨਾ ਸ਼ਾਮ ਨੂੰ ਪੰਜਾਬੀ ਕਲਾਕਾਰਾਂ ਦੀ ਸਟੇਜ ਲੱਗੀ, ਜਿਸ ਵਿੱਚ ਨਾਮਵਰ ਪੰਜਾਬੀ ਗਾਇਕ ਹਰਭਜਨ ਮਾਨ, ਗੁਰਲੇਜ ਅਖਤਰ, ਨਿਰਵੈਰ ਪੰਨੂ ਅਤੇ ਹੋਰ ਵੱਡੇ ਕਲਾਕਾਰ ਲੋਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿੱਚ ਰਵਾਇਤੀ ਪੋਸ਼ਾਕ ਪਾ ਕੇ ਆਉਣ ਵਾਲੇ ਮੇਲੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਸਕੱਤਰ ਰੈਡ ਕਰਾਸ ਸ਼੍ਰੀ ਸੈਮਸਨ ਮਸੀਹ, ਸਹਾਇਕ ਫੂਡ ਕਮਿਸ਼ਨਰ ਸ਼੍ਰੀ ਰਜਿੰਦਰ ਕੁਮਾਰ, ਇੰਜ਼: ਪੀਸੀਪੀਸੀ ਐਲ ਸ: ਮਨੋਹਰ ਸਿੰਘ, ਏਪੀਓ ਸ਼੍ਰੀਮਤੀ ਹਰਸਿਮਰਨ ਕੋਰ, ਨੋਡਲ ਅਫਸਰ ਸਪੋਰਟਸ ਸ਼੍ਰੀ ਆਸੂ ਵਿਸ਼ਾਲ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।