Tuesday, March 11, 2025
 
BREAKING NEWS
ਦੋ ਜਹਾਜ਼ਾਂ ਦੀ ਭਿਆਨਕ ਟੱਕਰBasi Roti : ਕੀ ਤੁਹਾਨੂੰ ਪਤਾ ਹੈ ਕਿ ਬਾਸੀ ਰੋਟੀ ਸਾਡੇ ਲਈ ਕਿੰਨੀ ਫਾਇਦੇਮੰਦ ਹੈਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਮਾਰੀਸ਼ਸ ਦੌਰੇ ਲਈ ਰਵਾਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਮਾਰਚ 2025)ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ 'ਚ ਹੋਈ ਇਕੱਤਰਤਾਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ 'ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂਡੀਜੀਪੀ ਗੌਰਵ ਯਾਦਵ ਨੇ IAS ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤਪੀ.ਸੀ.ਐਸ. ਦੇ ਇਮਤਿਹਾਨ ਦੀ ਮੁਫ਼ਤ ਕੋਚਿੰਗ ਮਾਰਚ ਤੋਂ ਹੋਵੇਗੀ ਸ਼ੁਰੂ : ਨੀਲਮ ਮਹੇ

ਪੰਜਾਬ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

March 10, 2025 07:55 PM

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

 

ਗ੍ਰਿਫ਼ਤਾਰ ਨਾਬਾਲਗ,  ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

 

ਸਪਲਾਇਰਾਂ,  ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

 

ਅੰਮ੍ਰਿਤਸਰ, 10 ਮਾਰਚ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਚੋਂ 4.01 ਕਿਲੋ ਹੈਰੋਇਨ, 20, 000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ),  ਪੰਜਾਬ ਗੌਰਵ ਯਾਦਵ ਨੇ ਦਿੱਤੀ।

 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23),  ਅੰਮ੍ਰਿਤ ਸਿੰਘ ਉਰਫ਼ ਅਭੀ (21),  ਦੋਵੇਂ ਵਾਸੀ ਜਲਾਲਾਬਾਦ,  ਫਾਜ਼ਿਲਕਾਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।

 

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ,  ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ,  ਜਿਸਦੀ ਪਛਾਣ ਉਮਰ ਦੇ ਲਿਹਾਜ਼ ਨਾਲ ਗੁਪਤ ਰੱਖੀ ਗਈ ਹੈ,  ਸਤਲੁਜ ਦਰਿਆ ਪਾਰ ਕਰਕੇ ਅੰਤਰਰਾਸ਼ਟਰੀ ਸਰਹੱਦ ਨੇੜਲੇ ਖੇਤਰਾਂ ਤੋਂ ਪਾਕਿਸਤਾਨੀ ਤਸਕਰਾਂ ਦੁਆਰਾ ਸੁੱਟੀਆਂ ਜਾਂਦੀਆਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਿਹਾ ਸੀ।

 

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

 

ਹੋਰ ਵੇਰਵੇ ਸਾਂਝੇ ਕਰਦਿਆਂ,  ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ,  ਡੀਸੀਪੀ ਹਰਪ੍ਰੀਤ ਸਿੰਘ ਮੰਡੇਰ,  ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੀਆਈਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ ਸਟਾਫ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਛੇਹਰਟਾ ਅਤੇ ਛਾਉਣੀ ਦੇ ਇਲਾਕਿਆਂ ਚੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

 

ਸੀਪੀ ਨੇ ਕਿਹਾ ਕਿ ਸਪਲਾਇਰਾਂ,  ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

 

ਇਸ ਸਬੰਧ ਵਿੱਚ,  ਦੋ ਵੱਖ-ਵੱਖ ਮਾਮਲੇ,  ਜਿਨ੍ਹਾਂ ਵਿੱਚ ਛੇਹਰਟਾ ਪੁਲਿਸ ਸਟੇਸ਼ਨ,  ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23,  ਅਤੇ 29 ਅਧੀਨ ਐਫਆਈਆਰ ਨੰਬਰ 40 ਮਿਤੀ ਫਰਵਰੀ, 2025 ਅਤੇ ਛਾਉਣੀ ਪੁਲਿਸ ਸਟੇਸ਼ਨ,  ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27-ਏ ਅਧੀਨ ਐਫਆਈਆਰ ਨੰਬਰ 29 ਮਿਤੀ ਫਰਵਰੀ, 2025 ਦਰਜ ਕੀਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ

ਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ 'ਚ ਹੋਈ ਇਕੱਤਰਤਾ

ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ 'ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਪੀ.ਸੀ.ਐਸ. ਦੇ ਇਮਤਿਹਾਨ ਦੀ ਮੁਫ਼ਤ ਕੋਚਿੰਗ ਮਾਰਚ ਤੋਂ ਹੋਵੇਗੀ ਸ਼ੁਰੂ : ਨੀਲਮ ਮਹੇ

40 ਸਾਲ ਤੋਂ ਵੱਧ ਉਮਰ ਦਾ ਹਰੇਕ ਵਿਅਕਤੀ ਅੱਖਾਂ ਦੀ ਜਾਂਚ ਜਰੂਰ ਕਰਵਾਏ: ਸਿਵਲ ਸਰਜਨ ਡਾ. ਗੁਰਮੀਤ ਲਾਲ

ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਆਏ ਕੇਸਾਂ ਦਾ ਸਮਾਂ ਸੀਮਾ ਵਿੱਚ ਨਿਪਟਾਰਾ ਕੀਤਾ ਜਾਵੇ -ਡਿਪਟੀ ਕਮਿਸ਼ਨਰ

ਪਿੰਡਾਂ ਵਿੱਚ ਚਲਦੇ ਕੰਮ 31 ਮਾਰਚ ਤੱਕ ਮੁਕੰਮਲ ਕੀਤੇ ਜਾਣ- ਧਾਲੀਵਾਲ

ਗੁਰਸੇਵਕ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ - ਈ ਟੀ ਓ

ਜਲੰਧਰ ਵਿੱਚ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

 
 
 
 
Subscribe