Tuesday, April 22, 2025
 

ਚੰਡੀਗੜ੍ਹ / ਮੋਹਾਲੀ

ਡੀਜੀਪੀ ਗੌਰਵ ਯਾਦਵ ਨੇ IAS ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

March 10, 2025 10:18 PM

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

— ਏਐਸਆਈ ਅਸ਼ੋਕ ਕੁਮਾਰ ਦੀ ਵਿਲੱਖਣ ਕਲਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼'ਚ ਮਿਲੀ ਥਾਂ

— ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਦਿੱਤੀ ਵਧਾਈ, ਕਿਹਾ ਉਨ੍ਹਾਂ ਦਾ ਬੇਮਿਸਾਲ ਹੁਨਰ ਪੰਜਾਬ ਪੁਲਿਸ ਦਾ ਸਿਰ ਉੱਚਾ ਕਰਦਾ ਰਹੇਗਾ

ਚੰਡੀਗੜ੍ਹ, 10 ਮਾਰਚ:


ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੂੰ ਅਮਰੀਕੀ ਹੀਰਿਆਂ, ਜਿਨ੍ਹਾਂ ਨੂੰ ਜਰਕਨ ਪੱਥਰਾਂ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਵਰਤੋਂ ਕਰਕੇ ਸ਼ਾਨਦਾਰ ਚਿੱਤਰ ਬਣਾਉਣ ਵਿੱਚ ਉਨ੍ਹਾਂ ਦੀ ਬੇਮਿਸਾਲ ਕਾਰੀਗਰੀ ਲਈ ਵੱਕਾਰੀ ਡਾਇਰੈਕਟਰ ਜਨਰਲ ਪ੍ਰਸ਼ੰਸਾ ਡਿਸਕ ਨਾਲ ਸਨਮਾਨਿਤ ਕੀਤਾ ਹੈ।

ਇਹ ਮਾਨਤਾ ਏਐਸਆਈ ਅਸ਼ੋਕ ਕੁਮਾਰ ਦੀ ਹਾਲੀ ਹੀ ਦੀ ਪ੍ਰਾਪਤੀ, ਜਿਸ ਤਹਿਤ ਉਨ੍ਹਾਂ ਦੀ ਅਸਾਧਾਰਨ ਕਲਾਤਮਕਤਾ ਪ੍ਰਤਿਭਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼ ਵਿੱਚ ਥਾਂ ਮਿਲੀ ਹੈ, ਉਪਰੰਤ ਦਿੱਤੀ ਗਈ। ਉਨ੍ਹਾਂ ਦੇ ਅਸਾਧਾਰਨ ਕੰਮ, ਜਿਸ ਵਿੱਚ ਗਲੋਬਲ ਆਈਕਨ ਸ਼ਾਮਲ ਹਨ, ਨੇ ਨਾ ਸਿਰਫ ਉਨ੍ਹਾਂ ਦੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ ਬਲਕਿ ਪੰਜਾਬ ਪੁਲਿਸ ਫੋਰਸ ਦਾ ਨਾਂ ਵੀ ਰੌਸ਼ਨ ਕੀਤਾ ਹੈ।

ਡੀਜੀਪੀ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਬੇਮਿਸਾਲ ਹੁਨਰ ਪੰਜਾਬ ਪੁਲਿਸ ਦਾ ਸਿਰ ਉੱਚਾ ਕਰਦਾ ਰਹੇਗਾ।

ਇਸ ਤੋਂ ਪਹਿਲਾਂ, ਡੀਜੀਪੀ ਗੌਰਵ ਯਾਦਵ ਨੇ ਐਕਸ (ਪਹਿਲਾਂ ਟਵਿੱਟਰ) ਹੈਂਡਲ 'ਤੇ ਏਐਸਆਈ ਅਸ਼ੋਕ ਕੁਮਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ, "ਏਐਸਆਈ ਅਸ਼ੋਕ ਕੁਮਾਰ ਨੇ ਅਮਰੀਕੀ ਹੀਰਿਆਂ (ਜਰਕਨ ਪੱਥਰ) ਦੀ ਵਰਤੋਂ ਕਰਕੇ ਆਪਣੀਆਂ ਸ਼ਾਨਦਾਰ ਰਚਨਾਵਾਂ ਨਾਲ ਪੋਰਟਰੇਟ ਕਲਾ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਨਿਮਰ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਮਾਨਤਾ ਤੱਕ ਉਨ੍ਹਾਂ ਦੀ ਯਾਤਰਾ ਜਨੂੰਨ, ਸਮਰਪਣ ਅਤੇ ਪ੍ਰਤਿਭਾ ਦਾ ਪ੍ਰਮਾਣ ਹੈ।"

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

ਸਿਟੀ ਬਿਊਟੀਫੁਲ 'ਚ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ!

मोहाली जिले में बीज विक्रेताओं को पूसा-44 और हाइब्रिड किस्म के धान बेचने से रोकने के लिए जिला प्रशासन ने विशेष अभियान शुरू किया

CP67 Mall unveils ‘Pind Di Goonj’, the grandest 17-day Baisakhi festival in Tricity

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

137 New Judicial Officers Complete Rigorous Training at Chandigarh Judicial Academy

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

 
 
 
 
Subscribe