Tuesday, March 11, 2025
 
BREAKING NEWS
ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ 'ਚ ਹੋਈ ਇਕੱਤਰਤਾਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ 'ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂਡੀਜੀਪੀ ਗੌਰਵ ਯਾਦਵ ਨੇ IAS ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤਪੀ.ਸੀ.ਐਸ. ਦੇ ਇਮਤਿਹਾਨ ਦੀ ਮੁਫ਼ਤ ਕੋਚਿੰਗ ਮਾਰਚ ਤੋਂ ਹੋਵੇਗੀ ਸ਼ੁਰੂ : ਨੀਲਮ ਮਹੇभारत की राष्ट्रपति श्रीमती द्रौपदी मुर्मु का हिसार पहुँचने पर पुष्प गुच्छ देकर स्वागत करते हुए हरियाणा के राज्यपाल श्री बंडारू दत्तात्रेयਕਰਨਾ ਕੁੱਝ ਨਹੀਂ, ਡੱਕਾ ਤੋੜ ਕੇ ਕਰਨਾ ਦੂਹਰਾ ਨਹੀਂ, ਕਰੋ ਹੁਣ ਯਮੁਨਾ ਵਿਚ ਕਿਸ਼ਤੀ ਸੈਰ14 ਮਾਰਚ ਨੂੰ ਹੋਲੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣजसवीर सिंह गढ़ी ने पंजाब एस.सी. आयोग के चेयरपर्सन के रूप में पदभार संभाला

ਪੰਜਾਬ

ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ 'ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

March 10, 2025 10:18 PM

ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ 'ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਆਪ੍ਰੇਸ਼ਨ ਦੌਰਾਨ 68 ਐਫ.ਆਈ.ਆਰ. ਦਰਜ, 1.8 ਕਿਲੋ ਹੈਰੋਇਨ, 1.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ, 10 ਦਿਨਾਂ ਅੰਦਰ 1436 ਤੱਕ ਪਹੁੰਚੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

103 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 220 ਤੋਂ ਵੱਧ ਪੁਲਿਸ ਟੀਮਾਂ ਨੇ 610 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 10 ਮਾਰਚ:


ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਉਪਰੰਤ  ਮਹਿਜ਼ 10 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1436 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.8 ਕਿਲੋਗ੍ਰਾਮ ਹੈਰੋਇਨ, 200 ਗ੍ਰਾਮ ਅਫੀਮ, 15 ਕਿਲੋ ਭੁੱਕੀ, 3874 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 1.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਦੱਸਣਯੋਗ ਹੈ ਕਿ, ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਜ਼ਿੰਮਾ ਸੌਂਪਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਇਸ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਦੱਸਿਆ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 610 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.)- ਨੂੰ ਲਾਗੂ ਕੀਤਾ ਹੈ, ਅਤੇ ਇਸ ਨੀਤੀ ਤਹਿਤ ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ ਦੇ ਯਤਨਾਂ' ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਭ ਭਰ ਵਿੱਚ 135 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ

ਵੋਟ ਜਾਗਰੂਕਤਾ ਹਿੱਤ ਸ੍ਰੀ ਚਮਕੌਰ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੀ ਪ੍ਰਧਾਨਗੀ 'ਚ ਹੋਈ ਇਕੱਤਰਤਾ

ਪੀ.ਸੀ.ਐਸ. ਦੇ ਇਮਤਿਹਾਨ ਦੀ ਮੁਫ਼ਤ ਕੋਚਿੰਗ ਮਾਰਚ ਤੋਂ ਹੋਵੇਗੀ ਸ਼ੁਰੂ : ਨੀਲਮ ਮਹੇ

40 ਸਾਲ ਤੋਂ ਵੱਧ ਉਮਰ ਦਾ ਹਰੇਕ ਵਿਅਕਤੀ ਅੱਖਾਂ ਦੀ ਜਾਂਚ ਜਰੂਰ ਕਰਵਾਏ: ਸਿਵਲ ਸਰਜਨ ਡਾ. ਗੁਰਮੀਤ ਲਾਲ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਆਏ ਕੇਸਾਂ ਦਾ ਸਮਾਂ ਸੀਮਾ ਵਿੱਚ ਨਿਪਟਾਰਾ ਕੀਤਾ ਜਾਵੇ -ਡਿਪਟੀ ਕਮਿਸ਼ਨਰ

ਪਿੰਡਾਂ ਵਿੱਚ ਚਲਦੇ ਕੰਮ 31 ਮਾਰਚ ਤੱਕ ਮੁਕੰਮਲ ਕੀਤੇ ਜਾਣ- ਧਾਲੀਵਾਲ

ਗੁਰਸੇਵਕ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ - ਈ ਟੀ ਓ

ਜਲੰਧਰ ਵਿੱਚ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

 
 
 
 
Subscribe