ਬ੍ਰਿਟੇਨ ਦੇ ਤੱਟ ਨੇੜੇ ਉੱਤਰੀ ਸਾਗਰ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਤੇਲ ਟੈਂਕਰ ਅਤੇ ਇੱਕ ਕਾਰਗੋ ਜਹਾਜ਼ ਵਿਚਕਾਰ ਜ਼ਬਰਦਸਤ ਟੱਕਰ ਹੋਈ ਹੈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਜਹਾਜ਼ਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਬਾਰੇ ਬ੍ਰਿਟਿਸ਼ ਐਮਰਜੈਂਸੀ ਸੇਵਾ ਨੇ ਕਿਹਾ ਕਿ ਵੱਡੇ ਪੱਧਰ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।