ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਪੰਜਾਬ ਪੁਲਿਸ ਨੂੰ ਪਿੰਕੀ ਧਾਲੀਵਾਲ ਨੂੰ ਰਿਹਾਅ ਕਰਨ ਅਤੇ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਦੇਣ ਦੇ ਨਿਰਦੇਸ਼ ਦਿੱਤੇ ਹਨ।