ਪੰਜਾਬ ਯੂਨੀਵਰਸਿਟੀ ਦੀ ਅੱਜ ਹੋਣ ਵਾਲੀ 72ਵੀਂ ਕਾਨਵੋਕੇਸ਼ਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਯੂਨੀਵਰਸਿਟੀ ਵਿੱਚ ਕਾਨਵੋਕੇਸ਼ਨ ਭਾਸ਼ਣ ਦੇਣਗੇ। ਸ੍ਰੀਮਤੀ ਮੁਰਮੂ ਪੰਜਾਬ ਯੂਨੀਵਰਸਿਟੀ ਕਾਨਵੋਕੇਸ਼ਨ ਨੂੰ ਸੰਬੋਧਨ ਕਰਨ ਵਾਲੀ ਭਾਰਤ ਦੀ ਛੇਵੇਂ ਰਾਸ਼ਟਰਪਤੀ ਹੋਣਗੇ।