ਸਰਕਾਰ ਨੇ ਹਥਿਆਰਾਂ ਕਾਰਨ ਹੋਣ ਵਾਲੀਆਂ ਵੱਖ-ਵੱਖ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਪਾਬੰਦੀਆਂ ਲਗਾਈਆਂ ਹਨ। ਪੰਜਾਬ ਵਿੱਚ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾ ਕੇ ਲਗਾਤਾਰ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇੱਕ ਵਾਰ ਫਿਰ ਤੋਂ ਅਜਿਹਾ ਮਾਮਲਾ ਸਾਹਮਣੇ ਆ ਰਿਹਾ ਹੈ।ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਸ ਵਿਚਾਲੇ ਮੋਗਾ ਵਿੱਚ ਵਿਆਹ ਦੌਰਾਨ ਗੋਲੀਆਂ ਚੱਲੀਆਂ। ਜਿਸ ਤੋਂ ਬਾਅਦ ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।