Thursday, March 13, 2025
 
BREAKING NEWS
ਸੂਬੇ ਵਿਚ ਬੇਰੁਜਗਾਰੀ ਦਰ ਘੱਟ ਕੇ ਹੋਈ 4.7 ਫੀਸਦੀ, ਇਹ ਆਂਕੜਾ ਦੇਸ਼ ਅਤੇ ਗੁਆਂਢੀ ਸੂਬਿਆਂ ਤੋਂ ਕਾਫੀ ਘੱਟਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰਆਪ ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾPEOPLE INDULGING IN HENIOUS  CRIMES TO FACE ENCOUNTERS UNDER AAP GOVERNMENT: HARPAL SINGH CHEEMAਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀਹੋਲੀ ਦੇ ਬਾਵਜੂਦ ਸੀਬੀਐਸਈ 12ਵੀਂ ਜਮਾਤ ਦੀ ਹਿੰਦੀ ਪ੍ਰੀਖਿਆ

ਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

March 13, 2025 05:59 PM


ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ

ਸੂਬਾ ਸਰਕਾਰ ਯਾਤਰੀਆਂ ਲਈ ਸੁਰੱਖਿਅਤ, ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 13 ਮਾਰਚ:


ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਸਮਝੌਤੇ 'ਤੇ ਹਸਤਾਖਰ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਸਰਕਾਰੀ ਖਜ਼ਾਨੇ ਨੂੰ ਲਗਭਗ 90 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਸ ਸਮਝੌਤੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਐਮ.ਡੀ. ਪਨਬਸ ਰਾਜੀਵ ਕੁਮਾਰ ਗੁਪਤਾ ਅਤੇ ਆਈ.ਓ.ਸੀ. ਤਰਫੋਂ ਕਾਰਜਕਾਰੀ ਡਾਇਰੈਕਟਰ ਅਤੇ ਸਟੇਟ ਹੈੱਡ ਆਈ.ਓ.ਸੀ. ਆਸ਼ੂਤੋਸ਼ ਗੁਪਤਾ ਵੱਲੋਂ ਹਸਤਾਖਰ ਕੀਤੇ ਗਏ।

ਸ. ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਆਈ.ਓ.ਸੀ. ਨੇ 2550 ਰੁਪਏ ਪ੍ਰਤੀ ਕਿਲੋ ਲੀਟਰ ਛੋਟ ਦੀ ਪੇਸ਼ਕਸ਼ ਕੀਤੀ ਹੈ। ਇਹ ਛੋਟ 2019 ਵਿੱਚ ਹੋਏ ਪਿਛਲੇ ਸਮਝੌਤੇ, ਜਿਸ ਵਿੱਚ 1980 ਰੁਪਏ ਪ੍ਰਤੀ ਕਿਲੋ ਲੀਟਰ ਦੀ ਛੋਟ ਦਿੱਤੀ ਗਈ ਸੀ, ਦੇ ਮੁਕਾਬਲੇ 570 ਰੁਪਏ ਪ੍ਰਤੀ ਕਿਲੋ ਲੀਟਰ ਵੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਓ.ਸੀ. ਵੱਲੋਂ ਦਿੱਤੀ ਗਈ ਛੋਟ ਨਾਲ ਪੰਜਾਬ ਰੋਡਵੇਜ਼ ਨੂੰ ਸਾਲਾਨਾ ਲਗਭਗ 9 ਕਰੋੜ ਰੁਪਏ ਦੀ ਬਚਤ ਹੋਵੇਗੀ ਅਤੇ ਪੀ.ਆਰ.ਟੀ.ਸੀ. ਵੱਲੋਂ ਵੀ ਆਈ.ਓ.ਸੀ.ਐਲ. ਨਾਲ ਅਜਿਹਾ ਸਮਝੌਤਾ ਕੀਤਾ ਜਾਵੇਗਾ, ਜਿਸ ਨਾਲ ਸਾਲਾਨਾ 9 ਕਰੋੜ ਰੁਪਏ ਦੀ ਹੋਰ ਬਚਤ ਹੋਵੇਗੀ ਅਤੇ ਇਸ ਤਰ੍ਹਾਂ ਸਲਾਨਾ ਕੁੱਲ 18 ਲੱਖ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਦੌਰਾਨ ਸਰਕਾਰੀ ਖ਼ਜ਼ਾਨੇ ਨੂੰ ਕੁੱਲ 90 ਕਰੋੜ ਦੀ ਬੱਚਤ ਹੋਵੇਗੀ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਫੈਸਲਾ ਵਿੱਤੀ ਜ਼ਿੰਮੇਵਾਰੀ ਅਤੇ ਸਰੋਤਾਂ ਦੀ ਕੁਸ਼ਲ ਵਰਤੋਂ ਵੱਲ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਅਸੀਂ ਲੋਕਾਂ ਦੇ ਪੈਸੇ ਦੀ ਬੱਚਤ ਕਰਦਿਆਂ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

ਸ਼੍ਰੀ ਡੀ.ਕੇ. ਤਿਵਾੜੀ, ਵਧੀਕ ਮੁੱਖ ਸਕੱਤਰ, ਟਰਾਂਸਪੋਰਟ ਨੇ ਕਿਹਾ ਕਿ ਇਹ ਸਮਝੌਤਾ ਵਿਆਪਕ ਵਿਚਾਰ-ਵਟਾਂਦਰੇ ਅਤੇ ਗੱਲਬਾਤ ਦਾ ਨਤੀਜਾ ਹੈ, ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਵੱਡੀ ਰਾਸ਼ੀ ਦੀ ਬੱਚਤ ਹੋਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਆਪ ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

PEOPLE INDULGING IN HENIOUS  CRIMES TO FACE ENCOUNTERS UNDER AAP GOVERNMENT: HARPAL SINGH CHEEMA

ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ

ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਧੜੇਬੰਦੀ ਤੋਂ ਕਾਂਗਰਸ ਹਾਈਕਮਾਨ ਚਿੰਤਤ, ਅੱਜ ਬੁਲਾਈ ਮੀਟਿੰਗ

 
 
 
 
Subscribe