Saturday, March 15, 2025
 
BREAKING NEWS
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾCM Mann ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾIBA ਨਾਲ ਗੱਲਬਾਤ ਅਸਫਲ, ਬੈਂਕ ਯੂਨੀਅਨਾਂ 24-25 ਮਾਰਚ ਨੂੰ ਹੜਤਾਲ 'ਤੇ ਰਹਿਣਗੀਆਂਆਈਫੋਨ 17 ਸੀਰੀਜ਼ ਵਿੱਚ ਹੋ ਸਕਦੇ ਹਨ ਇਹ 5 ਵੱਡੇ ਬਦਲਾਅ'ਜਨਮ ਅਧਿਕਾਰ ਨਾਗਰਿਕਤਾ' ਖਤਮ ਹੋ ਜਾਵੇਗੀ ? ਟਰੰਪ ਪ੍ਰਸ਼ਾਸਨ ਦਾ ਨਵਾਂ ਐਕਸ਼ਨਯੂਕਰੇਨ ਨੇ ਰੂਸ ਦੀ ਤੇਲ ਸੋਧਕ ਕਾਰਖਾਨੇ 'ਤੇ ਹਮਲਾ ਕੀਤਾ, ਭਿਆਨਕ ਅੱਗ ਲੱਗ ਗਈ; ਵੀਡੀਓਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ 'ਤੇ ਹੋਲੀ 'ਤੇ ਨਾਕਾਬੰਦੀ ਦੌਰਾਨ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2025)

ਪੰਜਾਬ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

March 14, 2025 08:20 PM

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ

ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਗਾਈ ਰੋਕ

ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਅਯੋਗ ਪਾਏ ਜਾਣ ਉਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇਗੀ ਬਣਦੀ ਕਾਰਵਾਈ

ਚੰਡੀਗੜ੍ਹ/ਸੰਗਰੂਰ, 14 ਮਾਰਚ -

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

CM Mann ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

ਹੁਸ਼ਿਆਰਪੁਰ ‘ਚ 50 ਬਿਸਤਰਿਆਂ ਵਾਲੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ‘ਚ ਲਿਆਂਦੀ ਜਾਵੇ ਤੇਜ਼ੀ: ਬ੍ਰਮ ਸ਼ੰਕਰ ਜਿੰਪਾ

'ਆਪ' ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਆਪ ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

 
 
 
 
Subscribe