Saturday, March 15, 2025
 
BREAKING NEWS
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾCM Mann ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾIBA ਨਾਲ ਗੱਲਬਾਤ ਅਸਫਲ, ਬੈਂਕ ਯੂਨੀਅਨਾਂ 24-25 ਮਾਰਚ ਨੂੰ ਹੜਤਾਲ 'ਤੇ ਰਹਿਣਗੀਆਂਆਈਫੋਨ 17 ਸੀਰੀਜ਼ ਵਿੱਚ ਹੋ ਸਕਦੇ ਹਨ ਇਹ 5 ਵੱਡੇ ਬਦਲਾਅ'ਜਨਮ ਅਧਿਕਾਰ ਨਾਗਰਿਕਤਾ' ਖਤਮ ਹੋ ਜਾਵੇਗੀ ? ਟਰੰਪ ਪ੍ਰਸ਼ਾਸਨ ਦਾ ਨਵਾਂ ਐਕਸ਼ਨਯੂਕਰੇਨ ਨੇ ਰੂਸ ਦੀ ਤੇਲ ਸੋਧਕ ਕਾਰਖਾਨੇ 'ਤੇ ਹਮਲਾ ਕੀਤਾ, ਭਿਆਨਕ ਅੱਗ ਲੱਗ ਗਈ; ਵੀਡੀਓਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ 'ਤੇ ਹੋਲੀ 'ਤੇ ਨਾਕਾਬੰਦੀ ਦੌਰਾਨ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਮਾਰਚ 2025)

ਪੰਜਾਬ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

March 14, 2025 09:15 PM

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ


ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ  ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ

ਦੋਸ਼ੀ ਵੱਲੋਂ ਦੱਸੀ ਗਈ ਥਾਂ ਤੋਂ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ

ਚੰਡੀਗੜ੍ਹ/ਮਾਲੇਰਕੋਟਲਾ, 14 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ  ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ।
ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹੋਈ ਹੈ,  ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਕਿ ਉਨ੍ਹਾਂ ਦਾ ਸਾਥੀ ਜਸਪ੍ਰੀਤ ਸਿੰਘ ਵਾਸੀ ਪਿੰਡ ਸੀਹਾਂ ਦੌਦ, ਜੋ ਪੁਲਿਸ ‘ਤੇ ਖੁੱਲ੍ਹੇਆਮ ਗੋਲੀਆਂ ਚਲਾ ਕੇ ਆਪਣੀ ਫਾਰਚੂਨਰ ਐਸਯੂਵੀ ‘ਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਨਾਭਾ ਰੋਡ 'ਤੇ ਪਿੰਡ ਮੰਡੌਰ ਵਿਖੇ ਜਵਾਬੀ ਪੁਲਿਸ ਕਾਰਵਾਈ ਵਿੱਚ ਮਾਰਿਆ ਗਿਆ।

ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਆਪ੍ਰੇਸ਼ਨ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਲਈ 10-10 ਲੱਖ ਰੁਪਏ ਨਕਦ ਇਨਾਮ ਅਤੇ ਤਰੱਕੀਆਂ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੀ ਸਮੁੱਚੀ ਨਿਗਰਾਨੀ ਹੇਠ ਖੰਨਾ, ਮਲੇਰਕੋਟਲਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ।

ਐਸਐਸਪੀ ਗਗਨ ਅਜੀਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ, ਐਸਪੀ ਜਾਂਚ ਮਾਲੇਰਕੋਟਲਾ ਵੈਭਵ ਸਹਿਗਲ ਦੀ ਨਿਗਰਾਨੀ ਹੇਠ ਸੀਆਈਏ ਇੰਚਾਰਜ ਹਰਜਿੰਦਰ ਸਿੰਘ ਅਤੇ ਐਸਐਚਓ ਸਾਈਬਰ ਕ੍ਰਾਈਮ ਮਨਜੋਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ।

ਐਸਐਸਪੀ ਨੇ ਕਿਹਾ ਕਿ ਫਾਲੋ-ਅੱਪ ਜਾਂਚ ਦੌਰਾਨ ਐਸਐਚਓ ਅਮਰਗੜ੍ਹ ਨੂੰ ਜਾਣਕਾਰੀ ਮਿਲੀ ਕਿ ਦੋਸ਼ੀ ਹਰਪ੍ਰੀਤ ਸਿੰਘ ਅਤੇ ਰਵੀ ਭਿੰਡਰ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਦਾ ਸ਼ੱਕ ਹੈ, ਜਿਸ ਉਪਰੰਤ ਪੁਲਿਸ ਟੀਮਾਂ ਨੇ ਪਿੰਡ ਸਲਾਰ ਨੇੜਿਓਂ ਕਿਸੇ ਸਥਾਨ ਤੋਂ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਲਈ ਦੋਸ਼ੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ।

ਐਸਐਸਪੀ ਨੇ ਕਿਹਾ ਕਿ ਦੋਸ਼ੀ ਹਰਪ੍ਰੀਤ ਨੇ ਉਕਤ ਸਥਾਨ ਤੋਂ ਬਰਾਮਦ ਕੀਤੀ ਪਿਸਤੌਲ ਨਾਲ ਪੁਲਿਸ ਟੀਮ 'ਤੇ ਗੋਲੀਬਾਰੀ ਕਰਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਹਰਪ੍ਰੀਤ ਸਿੰਘ ਲੱਤ 'ਤੇ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮਲੇਰਕੋਟਲਾ ਲਿਜਾਇਆ ਗਿਆ।

ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦੱਸੇ ਗਏ ਸਥਾਨ ਤੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

CM Mann ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਹੁਸ਼ਿਆਰਪੁਰ ‘ਚ 50 ਬਿਸਤਰਿਆਂ ਵਾਲੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ‘ਚ ਲਿਆਂਦੀ ਜਾਵੇ ਤੇਜ਼ੀ: ਬ੍ਰਮ ਸ਼ੰਕਰ ਜਿੰਪਾ

'ਆਪ' ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਆਪ ਸਰਕਾਰ ਦੀ ਅਪਰਾਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ: ਨੀਲ ਗਰਗ ਨੇ ਅਗਵਾ ਮਾਮਲੇ ਵਿੱਚ ਤੇਜ਼ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

 
 
 
 
Subscribe