Thursday, April 03, 2025
 

ਚੰਡੀਗੜ੍ਹ / ਮੋਹਾਲੀ

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ – 65, ਫੇਜ਼-11 ਸੀਲ

March 17, 2025 09:56 PM

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਗੌਲਫ਼ ਰੇਂਜ, ਸੈਕਟਰ – 65, ਫੇਜ਼-11 ਸੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ:

ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਗਰ ਨਿਗਮ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਅਨੁਸਾਰ ਨਗਰ ਨਿਗਮ ਵਲੋਂ ਕਮਰਸ਼ੀਅਲ ਅਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦ ਕਿ ਕਈ ਪ੍ਰਾਪਰਟੀ ਧਾਰਕਾਂ ਵਲੋਂ ਨਗਰ ਨਿਗਮ ਦੇ ਨੋਟਿਸ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਖਿਲਾਫ ਨਗਰ ਨਿਗਮ ਵੱਲੋਂ ਸਖਤ ਕਾਰਵਾਈ ਕਰਦੇ ਹੋਏ ਮੁਹਾਲੀ ਦੇ ਗੌਲਫ ਰੇਂਜ, ਸੈਕਟਰ – 65, ਫੇਜ਼-11 ਨੂੰ ਸੀਲ ਕੀਤਾ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ, ਮੋਹਾਲੀ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਅਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ ਨਗਰ ਨਿਗਮ ਵਲੋਂ ਦੋ ਨੋਟਿਸ ਭੇਜੇ ਜਾਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ਵਿੱਚ ਸੀਲ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਸਾਲ ਨਗਰ ਨਿਗਮ ਵਲੋਂ ਲਗਭਗ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ 'ਚੋਂ ਹੁਣ ਤੱਕ ਲਗਭਗ 42 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ, ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਨਗਰ ਨਿਗਮ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ 'ਚ ਪ੍ਰਾਪਰਟੀ ਟੈਕਸ ਵਿਆਜ ਅਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਗਰ ਨਿਗਮ ਦੇ ਨੋਟਿਸ ਮਿਲਣ ਦੇ ਬਾਵਜੂਦ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ 31 ਮਾਰਚ ਤੱਕ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

 
 
 
 
Subscribe