ਚੰਡੀਗੜ੍ਹ : ਪੰਜਾਬ ਸਰਕਾਰ ਨੇ ਬੱਚਿਆਂ ਦੀ ਪੜ੍ਹਾਈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ 16 ਮੁੱਖ ਅਧਿਆਪਿਕਾਂ ਦੀਆਂ ਬਦਲੀਆਂ ਕਰ ਦਿਤੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿਖਿਆ ਵਿਭਾਗ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਹਨ। ਬੁਲਾਰੇ ਅਨੁਸਾਰ ਜਿਨ੍ਹਾਂ ਮੁੱਖ ਅਧਿਆਪਿਕਾਂ ਦੀ ਬਦਲੀ ਤੋਂ ਬਾਅਦ ਪਿਛਲੇ ਸਟੇਸ਼ਨ 'ਤੇ ਕੋਈ ਰੈਗੂਲਰ ਮੁੱਖ ਅਧਿਆਪਿਕ ਨਹੀਂ ਰਹੇਗਾ ਤਾਂ ਬਦਲਿਆ ਗਿਆ ਮੁੱਖ ਅਧਿਆਪਿਕ ਅਪਣੇ ਪਹਿਲੇ ਸਕੂਲ ਵਿਚ ਹਫ਼ਤੇ ਦੇ ਆਖਰੀ ਤਿੰਨ ਦਿਨ ਵੀਰਵਾਰ, ਸ਼ੁਕਰਵਾਰ ਅਤੇ ਸਨਿਚਰਵਾਰ ਹਾਜ਼ਰ ਹੋਵੇਗਾ ਅਤੇ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਹਫ਼ਤੇ ਦੇ ਪਹਿਲੇ ਤਿੰਨ ਦਿਨ ਸੋਮਵਾਰ, ਮੰਗਲਵਾਰ ਅਤੇ ਬੁਧਵਾਰ ਹਾਜ਼ਰ ਹੋਵੇਗਾ।