ਜਲੰਧਰ : ਇਕ ਦਿਨ ਦੀ ਰਾਹਤ ਮਗਰੋਂ ਅੱਜ ਜਲੰਧਰ 'ਚ ਫਿਰ ਤੋਂ ਉਸ ਸਮੇਂ 'ਕੋਰੋਨਾ' ਦਾ ਵੱਡਾ ਧਮਾਕਾ ਹੋ ਗਿਆ, ਜਦੋਂ ਜਲੰਧਰ 'ਚ ਇਕੱਠੇ 12 ਕੇਸ ਪਾਜ਼ੇਟਿਵ ਪਾਏ ਗਏ। ਅੱਜ ਦੇ ਮਿਲੇ 12 ਕੇਸਾਂ 'ਚ ਇਕੋਂ ਪਰਿਵਾਰ ਦੇ 5 ਮੈਂਬਰ ਹਨ, ਜੋ ਕਿ ਬੀਤੇ ਦਿਨੀਂ ਹੀ ਦਿੱਲੀ ਤੋਂ ਪਰਤੇ ਸਨ। ਇਨ੍ਹਾਂ 'ਚੋਂ ਇਕ ਔਰਤ ਦੁਬਈ ਤੋਂ ਪਰਤੀ ਸੀ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਸੋਮਵਾਰ ਨੂੰ ਲਏ ਗਏ ਨਮੂਨਿਆਂ ਦੀਆਂ 574 ਦੀਆਂ ਰਿਪੋਰਟਾਂ ਮਿਲੀਆਂ ਹਨ, ਜਿਨ੍ਹਾਂ 'ਚੋਂ 12 ਕੇਸ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਕਰੋਨਾ ਦਾ ਕਹਿਰ ਜਾਰੀ, 158 ਨਵੇਂ ਮਾਮਲੇ ਦਰਜ਼
ਇਸ ਦੇ ਨਾਲ ਹੀ ਹੁਣ ਜਲੰਧਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 331 ਤੱਕ ਪਹੁੰਚ ਗਿਆ ਹੈ। ਇਥੇ ਸਿਹਤ ਮਹਿਕਮੇ ਦੀ ਇਹ ਵੀ ਲਾਪਰਵਾਹੀ ਦੀ ਗੱਲ ਸਾਹਮਣੇ ਆਈ ਹੈ ਕਿ ਸੋਮਵਾਰ ਨੂੰ ਲਏ ਗਏ ਸੈਂਪਲਾਂ ਦੀ ਰਿਪੋਰਟ ਅੱਜ 4 ਦਿਨਾਂ ਬਾਅਦ ਮਿਲੀ ਹੈ, ਜਿਨ੍ਹਾਂ 'ਚੋਂ 12 ਕੇਸ ਪਾਜ਼ੇਟਿਵ ਪਾਏ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਜਿਹੜੇ ਪਾਜ਼ੇਟਿਵ ਕੇਸ ਪਾਏ ਗਏ ਹਨ, ਉਹ ਪਿਛਲੇ ਚਾਰ ਦਿਨਾਂ ਤੋਂ ਸ਼ਹਿਰ 'ਚ ਘੁੰਮ ਰਹੇ ਹਨ, ਜੋ ਕਿ ਆਪਣੇ ਨਾਲ-ਨਾਲ ਦੂਜਿਆਂ ਲਈ ਵੀ ਖ਼ਤਰਾ ਬਣੇ ਹੋਏ ਹਨ।