Friday, November 22, 2024
 

ਚੰਡੀਗੜ੍ਹ / ਮੋਹਾਲੀ

ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ ਫਿਰ ਤੋਂ ਲਾਕਡਾਊਨ ਲਾਗੂ

June 11, 2020 07:19 PM

ਚੰਡੀਗੜ੍ਹ : ਸੂਬੇ ਵਿਚ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਕਐਂਡ 'ਤੇ ਮਤਲਬ ਸ਼ਨੀਵਾਰ ਅਤੇ ਐਤਵਾਰ ਲਾਕ ਡਾਊਨ (ਤਾਲਾਬੰਦੀ) ਲਾਗੂ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਵਿਚ ਆਵਾਜਾਈ 'ਤੇ ਵੀ ਰੋਕ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਸਿਰਫ਼ ਈ-ਪਾਸ ਵਾਲਿਆਂ ਨੂੰ ਹੀ ਆਵਾਜਾਈ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :ਜਲੰਧਰ : ਕੋਰੋਨਾ ਨੇ ਲਈ ਇਕ ਹੋਰ ਜਾਨ

ਇਸ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਸਾਫ਼ ਕੀਤਾ ਗਿਆ ਹੈ ਕਿ ਉਦਯੋਗਿਕ ਇਕਾਈਆਂ ਹਫਤੇ ਦੇ 7 ਦਿਨ ਖੁੱਲ੍ਹੀਆਂ ਰਹਿਣਗੀਆਂ, ਜਦਕਿ ਬਾਜ਼ਾਰ ਅਤੇ ਹੋਰ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦਿੱਲੀ ਤੋਂ ਆਉਣ ਵਾਲਿਆਂ ਨੂੰ ਸਰਟੀਫਿਕੇਟ ਦੇਣਾ ਜਰੂਰੀ ਹੋਵੇਗਾ ਕਿਉਂਕਿ ਦਿੱਲੀ ਤੋਂ ਹਰ ਰੋਜ਼ 500 ਤੋਂ 800 ਵਾਹਨ ਪੰਜਾਬ ਵਿਚ ਆ ਰਹੇ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਜਿੱਥੇ 3 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ, ਉਥੇ ਹੀ 30 ਤੋਂ ਵੱਧ ਪਾਜ਼ੇਟਿਵ ਮਾਮਲੇ ਸਾਹਮਣੇ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2900 ਤੋਂ ਪਾਰ ਹੋ ਚੁੱਕਾ ਹੈ।

 

Have something to say? Post your comment

Subscribe