Friday, November 22, 2024
 

ਪੰਜਾਬ

ਹੈਰੋਇਨ ਸਮੇਤ 2 ਪੁਲਿਸ ਅੜਿੱਕੇ

June 11, 2020 10:10 PM

ਲੁਧਿਆਣਾ : ਐਸਟੀਐਫ਼ ਦੀ ਪੁਲਿਸ ਟੀਮ ਨੇ ਵੀਰਵਾਰ ਨੂੰ ਤਾਜਪੁਰ ਭਾਮੀਆਂ ਰੋਡ ਤੋਂ ਨਾਕਾਬੰਦੀ ਕਰ ਕੇ ਸਕੂਟਰੀ ਸਵਾਰ ਦੋ ਦੋਸ਼ੀਆਂ ਨੂੰ 680 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੋਸ਼ੀਆਂ ਦੀ ਪਛਾਣ ਵਿੱਕੀ ਸ਼ਰਮਾਂ ਵਾਸੀ ਕਰਨੈਲ ਸਿੰਘ ਕਲੋਨੀ ਪਿੰਡ ਤਾਜਪੁਰ ਅਤੇ ਦੋਸ਼ੀ ਰਮਿਤ ਗਰੋਵਰ ਵਾਸੀ ਨਿਊ ਸ਼ਿਵਾਜੀ ਨਗਰ ਦੇ ਰੂਪ ਵਿਚ ਹੋਈ। ਜਾਣਕਾਰੀ ਅਨੁਸਾਰ STF ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮਹਿੰਮ ਵਿਚ ਸਬ ਇੰਸਪੈਕਟਰ ਗੁਰਚਰਨ ਸਿੰਘ ਅਪਣੀ ਪੁਲਿਸ ਟੀਮ ਨਾਲ ਭਾਮੀਆਂ ਕਲਾਂ ਤਾਜਪੁਰ ਰੋਡ ਗਸ਼ਤ ਕਰ ਰਹੇ ਸੀ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਦੋ ਨਸ਼ਾ ਤਸਕਰ ਸਕੂਟਰੀ 'ਤੇ ਗ੍ਰਾਹਕਾਂ ਨੂੰ ਨਸ਼ਾ ਸਪਲਾਈ ਕਰਨ ਜਾ ਰਹੇ ਹਨ ਜਿਸ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਸਕੂਟਰੀ ਪੀਬੀ 10 ਜੀ ਯੂ 0139 'ਤੇ ਸਵਾਰ ਦੋਵਾਂ ਨੂੰ ਕਾਬੂ ਕਰ ਕੇ ਤਲਾਸ਼ੀ ਕੀਤ ਤਾਂ ਦੋਵਾਂ ਕੋਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਅਨੁਸਾਰ ਪੁਲਿਸ ਦੀ ਮੁਢਲੀ ਜਾਂਚ ਵਿਚ ਦੋਸ਼ੀਆਂ ਨੇ ਦਸਿਆ ਕਿ ਉਹ ਇਹ ਨਸ਼ਾ ਅਪਣੇ ਗ੍ਰਾਹਕਾਂ ਨੂੰ ਦੇਣ ਜਾ ਰਹੇ ਸੀ। ਦੋਸ਼ੀਆਂ ਕੋਲੋ ਪੁਲਿਸ ਨੇ ਨਸ਼ਾ ਤੋਲਣ ਲਈ ਰਖਿਆ ਇਕ ਕੰਡਾ ਅਤੇ ਖ਼ਾਲੀ ਲਿਫ਼ਾਫ਼ੇ ਵੀ ਬਰਾਮਦ ਕੀਤੇ। ਪੁਲਿਸ ਅਨੁਸਾਰ ਦੋਸ਼ੀਆਂ ਵਿਰੁਧ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe