Tuesday, November 12, 2024
 

ਚੰਡੀਗੜ੍ਹ / ਮੋਹਾਲੀ

ਅਧਿਆਪਕਾਂ ਦੀਆਂ ਔਕੜਾਂ ਦੇ ਨਿਪਟਾਰੇ ਵਾਸਤੇ ਆਨਲਾਈਨ ਪੋਰਟਲ ਤਿਆਰ

June 11, 2020 10:02 PM

ਚੰਡੀਗੜ੍ਹ   : ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਕ ਹੋਰ ਕਦਮ ਚੁਕਦੇ ਹੋਏ ਅਧਿਆਪਿਕਾਂ ਦੀਆਂ ਸਮਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਅਧਿਆਪਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿਖਿਆ ਵਿਭਾਗ ਵਲੋਂ ਈ ਪੰਜਾਬ ਸਕੂਲ ਪੋਰਟਲ ਉਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਵਾਉਣ ਵਾਸਤੇ ਇਹ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਇਸ ਦੀ ਮਦਦ ਨਾਲ ਹੁਣ ਅਧਿਆਪਕ ਅਪਣੀਆਂ ਮੁਸ਼ਕਲਾਂ ਨੂੰ ਆਨਲਾਈਨ ਪੰਜਾਬ ਸਕੂਲ ਪੋਰਟਲ 'ਤੇ ਅਪਣੇ ਨਿਜੀ ਅਕਾਊਂਟ ਵਿਚੋਂ ਅਪਲਾਈ ਕਰ ਸਕਣਗੇ। ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅਧਿਆਪਿਕਾਂ ਨੂੰ ਅਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ੍ਹਾ ਸਿਖਿਆ ਅਫ਼ਸਰ ਅਤੇ ਮੁੱਖ ਦਫ਼ਤਰ ਵਿਖੇ ਦੇਣੀਆਂ ਪੈਂਦੀਆਂ ਸਨ। ਇਸ ਦੇ ਨਾਲ ਅਧਿਆਪਕਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗ਼ਜ਼ੀ ਕਾਰਵਾਈ ਵਿਚ ਬਹੁਤ ਸਮਾਂ ਲਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਵਿਚ ਵੀ ਕਮੀ ਆਵੇਗੀ।

 

Have something to say? Post your comment

Subscribe