ਸਿਓਲ: ਦਖਣੀ ਕੋਰੀਆ ਵਿਚ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲੇ ਸਾਹਮਣੇ ਆਏ ਹਨ।ਦੇਸ਼ ਵਿਚ ਵੀਰਵਾਰ ਨੂੰ ਐਲਾਨੇ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤਕ ਕੁੱਲ 11, 947 ਲੋਕ ਵਾਇਰਸ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 276 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੀ ਰਾਜਧਾਨੀ ਸਿਓਲ ਵਿਚ ਵਾਇਰਸ ਦੇ 21 ਨਵੇਂ ਮਾਮਲੇ ਆਏ ਹਨ। ਦਖਣੀ ਕੋਰੀਆ ਵਿਚ ਮਈ ਦੇ ਅਖੀਰ ਤੋਂ ਰੋਜ਼ਾਨਾ 30 ਤੋਂ 50 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚੋਂ ਵਧੇਰੇ ਮਾਮਲੇ ਸੰਘਣੀ ਆਬਾਦੀ ਵਾਲੇ ਸਿਓਲ ਵਿਚੋਂ ਸਾਹਮਣੇ ਆਏ ਹਨ। ਵਾਇਰਸ ਵਿਚ ਲਗਾਤਾਰ ਵਾਧੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾਣ ਦੇ ਬਾਵਜੂਦ ਸਰਕਾਰੀ ਅਧਿਕਾਰੀ ਸਮਾਜਕ ਦੂਰੀ ਸਬੰਧੀ ਸਖ਼ਤ ਨਿਯਮ ਮੁੜ ਲਾਗੂ ਕਰਨ ਤੋਂ ਬਚ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਅਰਥਚਾਰੇ ਨੂੰ ਨੁਕਸਾਨ ਹੋਵੇਗਾ।