ਨਵੀਂ ਦਿੱਲੀ : ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਤੇਜ਼ੀ ਵੇਖੀ ਗਈ। ਦੋਹਾਂ ਬਾਲਣਾਂ ਦੀਆਂ ਕੀਮਤਾਂ 60 ਪੈਸੇ ਪ੍ਰਤੀ ਲਿਟਰ ਵੱਧ ਗਈਆਂ। ਸਰਕਾਰੀ ਕੰਪਨੀਆਂ ਨੇ ਐਤਵਾਰ ਤੋਂ ਤੇਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਸੋਧ ਦੀ ਕਵਾਇਦ ਸ਼ੁਰੂ ਕੀਤੀ ਸੀ। ਜਨਤਕ ਖੇਤਰ ਦੀਆਂ ਤੇਲ ਵੰਡ ਕੰਪਨੀਆਂ ਮੁਤਾਬਕ ਨਵੇਂ ਵਾਧੇ ਮਗਰੋਂ ਦਿੱਲੀ ਵਿਚ ਪਟਰੌਲ ਦੀ ਕੀਮਤ 73.40 ਰੁਪਏ ਪ੍ਰਤੀ ਲਿਟਰ ਤੋਂ ਵੱਧ ਕੇ 74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.62 ਰੁਪਏ ਤੋਂ ਵੱਧ ਕੇ 72.22 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ। ਪਿਛਲੇ ਪੰਜ ਦਿਨਾਂ ਵਿਚ ਪਟਰੌਲ ਤੇ ਡੀਜ਼ਲ ਦੀ ਕੀਮਤ ਕੁਲ 2.74 ਰੁਪਏ ਅਤੇ ਡੀਜ਼ਲ ਵਿਚ 2.83 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।