Thursday, April 03, 2025
 

ਹਰਿਆਣਾ

ਕਿਸਾਨ ਹਿੱਤ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇੱਕ ਹੋਰ ਯਤਨ

March 18, 2025 09:58 PM

ਕਿਸਾਨ ਹਿੱਤ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇੱਕ ਹੋਰ ਯਤਨ

ਕੇਂਦਰ ਤੋਂ 10 ਖੇਤੀਬਾੜੀ ਸਮੱਗਰੀਆਂ 'ਤੇ ਮੁੱਖ ਮੰਤਰੀ ਨੇ ਜੀਐਸਟੀ ਵਿਚ ਛੋਟ ਦੀ ਮੰਗ

ਕੇਂਦਰੀ ਵਿੱਤ ਮੰਤਰੀ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ

ਸੂਬੇ ਦੇ ਕਿਸਾਨਾਂ ਨੂੰ ਹੋਵੇਗਾ 60 ਕਰੋੜ ਰੁਪਏ ਦਾ ਫਾਇਦਾ

ਚੰਡੀਗੜ੍ਹ,  18 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਕਿਸਾਨਾਂ ਦੇ ਲਈ ਇੱਕ ਵਾਰ ਫਿਰ ਹਿੱਤਕਾਰੀ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਤੋਂ ਫਸਲ ਅਵਸ਼ੇਸ਼ ਪ੍ਰਬੰਧਨ ਵਿਚ ਕੰਮ ਆਉਣ ਵਾਲੇ 10 ਖੇਤੀਬਾੜੀ ਸਮੱਗਰੀਆਂ 'ਤੇ ਜੀਐਸਟੀ ਵਿਚ ਛੋਟ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧ ਵਿਚ ਕੇਂਦਰੀ ਵਿੱਤ ਅਤੇ ਕਾਰਪੋਰੇਟ ਕੰਮ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ।

          ਪੱਤਰ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਖਿਆ ਹੈ ਕਿ ਹਰਿਆਣਾ ਰਾਜ ਦੇ ਕਿਸਾਨ ਦੇਸ਼ ਦੇ ਅੰਦ ਭੰਡਾਰ ਵਿਚ ਮਹਤੱਵਪੂਰਣ ਯੋਗਦਾਨ ਦੇ ਰਹੇ ਹਨ ਅਤੇ ਹਰਿਆਣਾ ਖੇਤੀਬਾੜੀ ਖੇਤਰ ਵਿਚ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ। ਪਿਛਲੇ ਕੁੱਝ ਸਾਲਾਂ ਵਿਚ ਪਰਾਲੀ ਜਲਾਉਣਾ ਇੱਕ ਮਹਤੱਵਪੂਰਣ ਸਮਸਿਆ ਵਜੋ ਉਭਰੀ ਹੈ ਜਿਸ ਨਾਲ ਲੋਕਾਂ ਦੇ ਸਿਹਤ 'ਤੇ ਕਾਫੀ ਪ੍ਰਭਾਵ ਪੈਂਦਾ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਕਮਿਸ਼ਨ ਵੱਲੋਂ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਕਿਸਾਨ ਨਵੀਂ ਤਕਨੀਕਾਂ ਨੂੰ ਅਪਣਾ ਕੇ ਫਸਲ ਅਵਸ਼ੇਸ਼ ਪ੍ਰਬੰਧਨ ਤਹਿਤ ਨਵੀਨਤਮ ਖੇਤੀਬਾੜੀ ਸਮੱਗਰੀਆਂ/ਮਸ਼ੀਨਾਂ ਦੀ ਵਰਤੋ ਕਰ ਰਹੇ ਹਨ। ਪਿਛਲੇ ਕੁੱਝ ਸਾਲਾਂ ਤੋਂ ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਫਸਲ ਅਵਸ਼ੇਸ਼ ਪ੍ਰਬੰਧਨ ਲਈ ਮਸ਼ੀਨਾਂ 'ਤੇ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਪਿਛਲੇ ਸਾਲ 2024 ਵਿਚ ਸਾਲ 2023 ਦੀ ਤੁਲਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ 39% ਦੀ ਕਮੀ ਦਰਜ ਕੀਤੀ ਗਈ। ਇਸ ਸਮਸਿਆ ਦੇ ਨਿਦਾਨ ਤਹਿਤ ਸੂਬਾ ਸਰਕਾਰ ਨੇ ਅਗਲੇ ਸਾਲ 2025 ਲਈ ਕਾਰਜ ਯੋਜਨਾ ਬਣਾਈ ਹੈ ਜਿਸ ਵਿਚ ਫਸਲ ਅਵਸ਼ੇਸ਼ ਪ੍ਰਬੰਧਨ ਮਸ਼ੀਨਾਂ ਦੀ ਖਰੀਦ 'ਤੇ ਲਗਭਗ 200 ਕਰੋੜ ਰੁਪਏ ਦੀ ਗ੍ਰਾਂਟ ਦਿੱਤੇ ਜਾਣ ਦਾ ਪ੍ਰਾਵਧਾਨ ਹੈ। ਇੰਨ੍ਹਾ ਮਸ਼ੀਨਾਂ ਦੀ ਖਰੀਦ 'ਤੇ ਕੁੱਲ 500 ਕਰੋੜ ਰੁਪਏ ਦਾ ਖਰਚ ਆਉਣ ਦੀ ਸੰਭਾਵਨਾ ਹੈ,  ਜਿਸ ਵਿਚ ਲਗਭਗ 60 ਕਰੋੜ ਰੁਪਏ ਕਿਸਾਨਾਂ 'ਤੇ ਜੀਐਸਟੀ (12% ਦੀ ਦਰ ਨਾਲ) ਵਜੋ ਵੱਧ ਬੋਝ ਪਵੇਗਾ।

          ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਵਿੱਤ ਅਤੇ ਕਾਰਪੋਰੇਟ ਮੰਤਰਾਲੇ ਤੋਂ ਫਸਲ ਅਵਸ਼ੇਸ਼ ਪ੍ਰਬੰਧਨ ਵਿਚ ਪ੍ਰਯੁਕਤ ਕੀਤੇ ਜਾਣ ਵਾਲੇ ਖੇਤੀਬਾੜੀ ਸਮੱਗਰੀ ਰੋਟਾਵੇਟਰ,  ਡਿਸਕ ਹੈਰੋ,  ਕਲਟੀਵੇਟਰ,  ਜੀਰੋ ਡ੍ਰਿਲ,  ਸੁਪਰ ਸੀਡਰ,  ਸਟਾਅ ਬੇਲਰ,  ਹੈਰੇਕ,  ਸਲੇਡਰ,  ਰੀਪਰ ਬਾਈਂਡਰ ਅਤੇ ਟਰੈਕਟਰ ਮਾਊਂਟੇਡ ਸਟਾਅ ਪੰਪ ਦੀ ਖਰੀਦ ਵਿਚ ਕਿਸਾਨਾਂ ਨੂੰ ਜੀਐਸਟੀ ਦੀ ਛੌਟ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਇਹ ਛੋਟ ਪ੍ਰਦਾਨ ਕਰਦੀ ਹੈ ਤਾਂ ਕਿਸਾਨਾਂ ਨੂੰ ਇੰਨ੍ਹਾਂ ਤਕਨੀਕਾਂ ਅਤੇ ਮਸ਼ੀਨਾਂ ਦੇ ਵੱਧ ਵਰਤੋ ਲਈ ਪ੍ਰੋਤਸਾਹਿਤ ਕੀਤਾ ਜਾ ਸਕੇਗਾ ਅਤੇ ਫਸਲ ਅਵਸ਼ੇਸ਼ਾਂ ਦੇ ਜਲਣ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ 'ਤ ਰੋਕਥਾਮ ਲੱਗ ਸਕੇਗੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

 
 
 
 
Subscribe