Thursday, April 03, 2025
 

ਹਰਿਆਣਾ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

March 19, 2025 07:45 PM

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਸ੍ਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਭੁਗਤਾਨ ਵਿਚ ਦੇਰੀ ਦੇ ਕਾਰਨਾਂ ਦੀ ਜਾਂਚ ਦੀ ਵੀ ਮੰਗ ਕੀਤੀ

ਚੰਡੀਗੜ੍ਹ,  19 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਉਤਰਾਖੰਡ ਦਾ ਇੱਕ ਗੰਨਾ ਮਿੱਲ ਵਿਚ ਹਰਿਆਣਾ ਦੇ ਕਿਸਾਨਾਂ ਦੀ ਬਕਾਇਆ ਰਕਮ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਹ ਬਕਾਇਆ ਰਕਮ ਕਰੀਬ 34 ਕਰੋੜ ਰੁਪਏ ਹੈ।

          ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਦੇ ਜਾਣਕਾਰੀ ਵਿੱਚ ਆਇਆ ਹੈ ਕਿ ਉਤਰਾਖੰਡ ਦੀ ਇਕਬਾਲਪੁਰ ਖੰਡ ਮਿੱਲ ਵਿਚ ਹਰਿਆਣਾ ਦੇ ਗੰਨਾ ਕਿਸਾਨਾਂ ਦਾ ਸਾਲ 2017-18 ਦਾ ਲਗਭਗ 34 ਕਰੋੜ ਰੁਪਏ ਬਕਾਇਆ ਹੈ।

          ਭੁਗਤਾਨ ਵਿਚ ਦੇਰੀ ਕਾਰਨ ਉਨ੍ਹਾਂ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ ਜੋ ਆਪਣੀ ਆਜੀਵਿਕਾ ਲਈ ਇੰਨ੍ਹਾਂ ਨਿਧੀਆਂ 'ਤੇ ਨਿਰਭਰ ਹਨ।

          ਮੁੱਖ ਮੰਤਰੀ ਨੇ ਕਿਹਾ ਕਿ ਉਤਰਾਖੰਡ ਸਰਕਾਰ ਭੁਗਤਾਨ ਵਿਚ ਦੇਰੀ ਦੇ ਕਾਰਨਾਂ ਦੀ ਜਾਂਚ ਵੀ ਕਰਵਾਉਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਯਕੀਨੀ ਕਰਨ ਲਈ ਜਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਇਸ ਮਾਮਲੇ ਦੀ ਤੁਰੰਤ ਅਤੇ ਸਕਾਰਾਤਮਕ ਪ੍ਰਤੀਕ੍ਰਿਆ ਦੀ ਆਸ ਕਰਦੇ ਹੋਏ ਕਿਸਾਨ ਹਿੱਤ ਵਿਚ ਇਸ ਮੁੱਦੇ ਦੇ ਜਲਦੀ ਹੱਲ ਦੀ ਅਪੀਲ ਕੀਤੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਦੋ ਬਿੱਲ ਪਾਸ ਕੀਤੇ ਗਏ

 
 
 
 
Subscribe