Thursday, April 03, 2025
 

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਬਿਊਰੋ ਨੇ PSPCL ਦੇ JE ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

March 20, 2025 06:35 PM
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025: 
 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।
 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

 
 
 
 
Subscribe