ਪੰਜਾਬ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੱਲ੍ਹ
ਚੰਡੀਗੜ੍ਹ, 20 ਮਾਰਚ 2025:
ਪੰਜਾਬ ਸਰਕਾਰ ਨੇ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗਰੁੱਪ ਨਾਲ ਇੱਕ ਅਹਿਮ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਹੋਵੇਗੀ। 21 ਮਾਰਚ ਦੀ ਸ਼ਾਮ 4 ਵਜੇ, ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਹ ਬੈਠਕ ਆਯੋਜਿਤ ਕੀਤੀ ਗਈ ਹੈ, ਜਿਸ ਵਿੱਚ ਕਿਸਾਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਵੇਗਾ।