Thursday, April 03, 2025
 

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

March 22, 2025 09:49 PM
ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ 
 
*ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ, 22 ਮਾਰਚ:*
 ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ।
 
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।
 
 
ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ  ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ  ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰਤ ਵਿਸ਼ਲੇਸ਼ਣ ਲਈ ਖਰੜ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜ ਦਿੱਤਾ ਗਿਆ ਹੈ।
 
ਉਨਾਂ ਅੱਗੇ ਕਿਹਾ ਕਿ ਟੀਮ ਨੇ ਖਪਤਕਾਰਾਂ ਦੀ ਸਿਹਤ ਦੀ ਰੱਖਿਆ ਲਈ ਭੋਜਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਫਾਈ ਦੇ ਮਿਆਰਾਂ ਨੂੰ ਬਣਾਈ ਰੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
 
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਬੇਨਿਯਮੀਆਂ ਨੂੰ ਰੋਕਣ ਅਤੇ ਸੁਰੱਖਿਅਤ ਭੋਜਨ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਨਿਰੀਖਣ ਅਤੇ ਕਾਰਵਾਈਆਂ ਦੀ ਯੋਜਨਾ ਬਣਾਈ ਹੈ। ਉਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੱਲ੍ਹ

 
 
 
 
Subscribe