ਸ਼ਹੀਦੀ ਦਿਵਸ 'ਤੇ ਜਸ਼ਨ ਮਨਾਉਣ 'ਤੇ ਉੱਠੇ ਸਵਾਲ
ਭਾਜਪਾ ਲੀਡਰਾਂ ਨੇ ਸ਼ੋਅ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ: ਰੈਪਰ ਹਨੀ ਸਿੰਘ ਅੱਜ ਚੰਡੀਗੜ੍ਹ ਦੇ ਸੈਕਟਰ-25 ਰੈਲੀ ਗਰਾਊਂਡ ਵਿੱਚ ਆਪਣੇ ਸੰਗੀਤ ਸਮਾਰੋਹ ਲਈ ਤਿਆਰ ਹਨ, ਪਰ ਇਹ ਪ੍ਰੋਗਰਾਮ ਵਿਵਾਦਾਂ ਵਿੱਚ ਘਿਰ ਗਿਆ ਹੈ।
ਭਾਜਪਾ ਆਗੂ ਨੇ ਰਾਜਪਾਲ ਨੂੰ ਲਿਖਿਆ ਪੱਤਰ
ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਸਮਾਰੋਹ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ 23 ਮਾਰਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਦਿਵਸ ਹੈ, ਅਤੇ ਇਸ ਦਿਨ ਕਿਸੇ ਵੀ ਜਸ਼ਨ ਜਾਂ ਸੰਗੀਤ ਸਮਾਰੋਹ ਦਾ ਆਯੋਜਨ ਨਹੀਂ ਹੋਣਾ ਚਾਹੀਦਾ।