ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਦੇਸ਼ ਜਾਣ ਦੀ ਆਗਿਆ ਨਹੀਂ ਦਿੱਤੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਹ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਜਾਣ ਵਾਲੇ ਸਨ, ਜਿੱਥੇ ਉਹ ਡੇਅਰੀ ਵਿਭਾਗ ਦੇ ਕੰਮਕਾਜ ਬਾਰੇ ਅਧਿਐਨ ਕਰਕੇ ਪੰਜਾਬ ਵਿੱਚ ਡੇਅਰੀ ਕਾਰੋਬਾਰ ਨੂੰ ਪ੍ਰਫੱਲਤਾ ਦੇਣ ਲਈ ਨਵੀਨ ਤਕਨੀਕਾਂ ਨੂੰ ਲਿਆਉਣ ਦੀ ਯੋਜਨਾ ਬਣਾਈ ਗਈ ਸੀ।ਉਨ੍ਹਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਜਾਣੇ ਸਨ।