Thursday, April 03, 2025
 

ਸਿਆਸੀ

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

March 24, 2025 09:12 PM
ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ
 

ਸਾਰੀਆਂ 22 ਫਸਲਾਂ ’ਤੇ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਟਰ ਨੂੰ ਸੁਰਜੀਤ ਕੀਤਾ ਜਾਵੇ
 

ਚੰਡੀਗੜ੍ਹ, 24 ਮਾਰਚ: ਬ
ਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ  ਸਾਰੀਆਂ 22 ਫਸਲਾਂ ਲਈ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਅਰ ਸੁਰਜੀਤ ਕੀਤਾ ਜਾਵੇ।

ਇਥੇ ਸੰਸਦ ਵਿਚ ਇਕ ਅਹਿਮ ਭਾਸ਼ਣ ਦਿੰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਨੀਤੀ ਆਯੋਗ ਦੇ ਵਿੱਤੀ ਸਿਹਤ ਇੰਸਡੈਕਸ ਵਿਚ 10.7 ਫੀਸਦੀ ਦੇ ਸਕੋਰ ਨਾਲ ਸਭ ਤੋਂ ਹੇਠਾਂ ਹੈ ਜਦੋਂ ਕਿ ਉੜੀਸਾ 67.8 ਫੀਸਦੀ ਦੇ ਸਕੋਰ ਨਾਲ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਇਹਨਾਂ ਹਾਲਾਤਾਂ ਲਈ ਜ਼ਿੰਮੇਵਾਰ ਹਨ ਕਿਉਂਕਿ ਇਹਨਾਂ ਵੱਲੋਂ ਸੂਬੇ ਵਾਸਤੇ ਕੇਂਦਰ ਦੀ ਮਦਦ ਲੈਣ ਦੇ ਕੋਈ ਯਤਨ ਨਹੀਂ ਕੀਤੇ ਗਏ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬੇਰੋਜ਼ਗਾਰੀ ਦੀ ਹਾਲਾਤ ’ਤੇ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਸੈਕੰਡਰੀ ਤੇ ਹਾਇਰ ਐਜੂਕੇਸ਼ਨ ਪ੍ਰਾਪਤ ਬੇਰੋਜ਼ਗਾਰ ਨੌਜਵਾਨਾਂ ਦੀ ਗਿਣਤੀ 2002 ਵਿਚ 35 ਫੀਸਦੀ ਤੋਂ ਵੱਧ ਕੇ  2022 ਵਿਚ 65 ਫੀਸਦੀ ਹੋ ਗਈ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕੰਪਿਊਟਰੀਕਰਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਕਾਰਣ ਨੌਕਰੀਆਂ ਤੋਂ ਵਾਂਝੇ ਹੋ ਰਹੇ ਨੌਜਵਾਨ ਦੇ ਮਾਮਲੇ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ।

ਬਠਿੰਡਾ ਦੇ ਐਮ ਪੀ ਨੇ ਐਮ ਐਸ ਐਮ ਈ ਸੈਕਟਰ ਦੀ ਗੱਲ ਕਰਦਿਆਂ ਕਿਹਾ  ਕਿ ਇਹ ਸੈਕਟਰ ਦੇਸ਼ ਦੀ ਜੀ ਡੀ ਪੀ ਵਿਚ 30 ਫੀਸਦੀ ਅਤੇ ਕੁੱਲ ਬਰਾਮਦਾਂ ਵਿਚ 50 ਫੀਸਦੀ ਦਾ ਯੋਗਦਾਨ ਪਾਉਂਦਾ ਹੈ। ਉਹਨਾਂ ਕਿਹਾ ਕਿ ਇਸ ਸੈਕਟਰ ਨੂੰ ਅਣਡਿੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਜਾਏ ਕਰਜ਼ੇ ਨਾਲ ਜੁੜੀ ਪੂੰਜੀਗਤ ਸਬਸਿਡੀ ਸਕੀਮ ਨੂੰ ਹੋਰ ਉਦਾਰੀ ਬਣਾਉਣ ਦੇ ਇਸਨੂੰ ਬੰਦ ਕਰ ਦਿੱਤਾ ਗਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਈਕਲਾਂ ’ਤੇ ਦਰਾਮਦ ਡਿਊਟੀ 35 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਨਾਲ ਸਾਈਕਲ ਇੰਡਸਟਰੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਸਰਦਾਰਨੀ ਬਾਦਲ ਨੇ ਇਹ ਵੀ ਮੰਗ ਕੀਤੀਕਿ ਕੇਂਦਰ ਸਰਕਾਰ ਇਹ ਭਰੋਸਾ ਦੇਵੇ ਕਿ ਇਹ ਅਮਰੀਕਾ ਸਰਕਾਰ ਵੱਲੋਂ ਨਿਰੰਤਰ ਪਾਏ ਜਾ ਰਹੇ ਦਬਾਅ ਅੱਗੇ ਗੋਡੇ ਨਹੀਂ ਟੇਕੇਗੀ ਕਿਉਂਕਿ ਉਹ ਸਰਕਾਰ ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਖੋਲ੍ਹੇ ਜਾਣ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਸੈਕਟਰ ਵਿਚ ਅੰਨ੍ਹੇਵਾਹ ਦਰਾਮਦਾਂ ਦੀ ਆਗਿਆ ਦੇ ਦਿੱਤੀ ਗਈ ਤਾਂ ਇਸ ਨਾਲ ਸਾਡੇ ਕਿਸਾਨਾਂ ਨੂੰ ਬਹੁਤ ਵੱਡੀ ਮਾਰ ਪਵੇਗੀ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ : CM

"ਬਦਲਦਾ ਪੰਜਾਬ" ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਕੀਤਾ ਧੰਨਵਾਦ

ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਤੇ AAP ਯੂਥ ਵਿੰਗ ਨੇ ਕੀਤਾ ਨਿੱਘਾ ਸੁਆਗਤ

CM ਨੇ ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ 'ਗੈਰ-ਵਾਜਬ ਹੱਦਬੰਦੀ' ਦਾ ਸਖ਼ਤ ਵਿਰੋਧ ਕਰਨ ਦਾ ਕੀਤਾ ਐਲਾਨ

ਭਗਵੰਤ ਮਾਨ ਦੇਸ਼ ਦੇ ਅੰਨਦਾਤਾ ਦੀ ਆਵਾਜ਼ ਕੁਚਲਣ ਲਈ ਪੱਬਾਂ ਭਾਰ: ਬਿਕਰਮ ਸਿੰਘ ਮਜੀਠੀਆ

 
 
 
 
Subscribe