Thursday, April 03, 2025
 

ਪੰਜਾਬ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

March 25, 2025 08:08 PM

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 25 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸੂਬਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪ ਲਾਈਨ ਸੇਵਾਵਾਂ ਨੂੰ ਸੰਚਾਲਿਤ ਅਤੇ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਹੋਰ ਵੇਰਵੇ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ 181 ਮਹਿਲਾ ਹੈਲਪ ਲਾਈਨ ਅਤੇ 1098 ਬਾਲ ਹੈਲਪ ਲਾਈਨ ਸਥਾਪਤ ਕੀਤੀਆਂ ਗਈਆਂ ਹਨ।  ਇਹਨਾਂ ਹੈਲਪ ਲਾਈਨਾਂ ਨੂੰ ਮਜ਼ਬੂਤ ਕਰਨ ਲਈ ਅਤੇ ਇਹਨਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ, ਸੈਕਟਰ-35, ਚੰਡੀਗੜ੍ਹ ਵਿਖੇ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਨਾਲ ਜੁੜਿਆ ਹੋਇਆ ਹੈ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਤੇਜ਼ ਅਤੇ ਸਮਾਂਬੱਧ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਪਹਿਲਕਦਮੀ ਮੁਸੀਬਤ ਵਿੱਚ ਫਸੀਆਂ ਮਹਿਲਾਵਾਂ ਅਤੇ ਬੱਚਿਆਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਨਵੀਆਂ ਮਨਜ਼ੂਰ ਕੀਤੀਆਂ ਗਈਆਂ ਅਸਾਮੀਆਂ ਬਿਹਤਰ ਤਾਲਮੇਲ, ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਅਤੇ ਬਿਹਤਰ ਪਹੁੰਚ ਵਿੱਚ ਮਦਦ ਕਰਨਗੀਆਂ, ਇਹ ਯਕੀਨੀ ਬਣਾਉਣਗੀਆਂ ਕਿ ਹੈਲਪ ਲਾਈਨ ਸੇਵਾਵਾਂ ਰਾਜ ਭਰ ਵਿੱਚ ਨਿਰਵਿਘਨ ਕੰਮ ਕਰਨ।

ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।  ਇਸੇ ਉਦੇਸ਼ ਦੀ ਪੂਰਤੀ ਲਈ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਹਿਫਾਜ਼ਤ ਪ੍ਰੋਜੈਕਟ ਲਾਂਚ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ  ਹਿਫਾਜ਼ਤ ਪ੍ਰੋਜੈਕਟ ਕਈ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਪ੍ਰੋਜੈਕਟ ਨੂੰ ਸਫਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਮੰਤਰੀ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿਫ਼ਾਜ਼ਤ ਪ੍ਰੋਜੈਕਟ ਨੂੰ ਸਫਲ ਅਤੇ ਕਾਰਗਰ ਬਣਾਉਣ ਲਈ ਹਿਫਾਜ਼ਤ ਪ੍ਰੋਜੈਕਟ ਨਾਲ ਜੁੜੇ ਵਿਭਾਗਾਂ ਨੂੰ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕੋਈ ਵੀ ਕਮੀ ਪੇਸ਼ ਨਾ ਆਵੇ।

  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ, ਭੈੜ ਰਹਿਤ ਅਤੇ ਆਤਮ-ਵਿਸ਼ਵਾਸ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਾਕਤ, ਸੁਰੱਖਿਆ ਅਤੇ ਸੁਵਿਧਾਵਾਂ ਵਧਾਉਣ ਲਈ ਹਰ ਸੰਭਵ ਉਪਰਾਲਾ ਜਾਰੀ ਰਹੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

CM ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

PUNJAB POLICE RECOVERS 15KG HEROIN CONSIGNMENT LINKED TO PAKISTAN AND USA-BASED DRUG SYNDICATES; ONE HELD

 
 
 
 
Subscribe