Thursday, April 03, 2025
 

ਚੰਡੀਗੜ੍ਹ / ਮੋਹਾਲੀ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

March 25, 2025 08:24 PM

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ 25 ਮਾਰਚ:


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ  20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੱਲ੍ਹ

 
 
 
 
Subscribe