SSP ਵਲੋਂ ਵਧੀਆ ਕਾਰਜਗੁਜ਼ਾਰੀ ਲਈ ASI ਅਜੈ ਕੁਮਾਰ ਤੇ ASI ਦੀਦਾਰ ਸਿੰਘ ਦਾ ਸਨਮਾਨ
ਰੂਪਨਗਰ, 25 ਮਾਰਚ: ਸਮਾਜ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵਿਭਾਗ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਇਹ ਵਿਭਾਗ ਸਿਰਫ਼ ਕਾਨੂੰਨੀ ਵਿਵਸਥਾ ਬਣਾਉਣ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜ ਵਿੱਚ ਭਰੋਸੇ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਰਹਿੰਦਾ ਹੈ ਅਤੇ ਇਸ ਮੰਤਵ ਨੂੰ ਬਰਕਰਾਰ ਰੱਖਣ ਲਈ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਏ.ਐਸ.ਆਈ. ਅਜੈ ਕੁਮਾਰ ਤੇ ਏ.ਐਸ.ਆਈ. ਦੀਦਾਰ ਸਿੰਘ ਦਾ ਸਨਮਾਨ ਅੱਜ ਐਸ ਐਸ ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ ਐਸ ਪੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵਧੀਆ ਕਾਰਜਗੁਜ਼ਾਰੀ ਨੂੰ ਪਛਾਣਨ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਕਈ ਪ੍ਰਕਾਰ ਦੇ ਸਨਮਾਨ ਦਿੱਤੇ ਜਾਂਦੇ ਹਨ। ਇਸੇ ਲੜੀ ਤਹਿਤ ਏ.ਐਸ.ਆਈ. ਅਜੈ ਕੁਮਾਰ ਅਤੇ ਏ.ਐਸ.ਆਈ. ਦੀਦਾਰ ਸਿੰਘ ਨੂੰ ਉਨ੍ਹਾਂ ਦੀ ਬਿਹਤਰੀਨ ਸੇਵਾ ਲਈ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ।