ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸ਼ਿਮਲਾ ਦੇ ਉਪਨਗਰੀ ਖੇਤਰ ਵਿੱਚ ਆਨੰਦਪੁਰ-ਮੇਹਲੀ ਸੜਕ 'ਤੇ ਇੱਕ ਵਾਹਨ ਦੇ ਖੱਡ ਵਿੱਚ ਡਿੱਗਣ ਨਾਲ ਇੱਕ ਔਰਤ ਅਤੇ ਉਸਦੀ ਧੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਮੰਗਲਵਾਰ ਦੇਰ ਰਾਤ ਲਾਲਪਾਣੀ ਪੁਲ ਨੇੜੇ ਵਾਪਰਿਆ। ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ।