Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਚਾਇਤੀ ਜ਼ਮੀਨਾਂ ਦੇ ਠੇਕਿਆਂ ਦੀ ਰਕਮ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਖਾਤੇ ਵਿਚ ਜਮਾਂ ਕਰਨੀ ਯਕੀਨੀ ਬਣਾਈ ਜਾਵੇ : ਤ੍ਰਿਪਤ ਬਾਜਵਾ

June 13, 2020 09:50 PM

ਚੰਡੀਗੜ : ਪੰਚਾਇਤੀ ਜ਼ਮੀਨਾਂ ਨੂੰ ਠੇਕਿਆਂ 'ਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ-ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿਚ ਜਮਾਂ ਹੋ ਜਾਣੀ ਚਾਹੀਦੀ ਹੈ। ਉਨ•ਾਂ ਇਸ ਸਬੰਧੀ ਅੱਜ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿਥੇ ਗਏ ਸਮੇਂ ਵਿਚ ਪੰਚਾਇਤ ਦੇ ਖਾਤੇ ਵਿਚ ਜਮਾਂ ਨਾ ਹੋਣ ਦੀ ਸੂਰਤ ਵਿਚ ਸਬੰਧਤ ਪੰਚਾਇਤ ਸਕੱਤਰ ਦੇ ਨਾਲ-ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜ਼ਿੰਮੇਵਾਰ ਹੋਵੇਗਾ।

ਕੁਤਾਹੀ ਕਰਨ ਵਾਲੇ ਮੁਲਾਜ਼ਮ/ਅਧਿਕਾਰੀ ਵਿਰੁਧ ਕੜੀ ਕਾਰਵਾਈ ਕੀਤੀ ਜਾਵੇਗੀ

 ਸ੍ਰੀ ਬਾਜਵਾ ਨੇ ਕਿਹਾ ਕਿ ਉਨ•ਾਂ ਨੂੰ ਕਈ ਥਾਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਤ ਜ਼ਮੀਨਾਂ ਦੇ ਠੇਕਿਆਂ ਦੀ ਰਕਮ ਲੰਮਾ ਸਮਾਂ ਪੰਚਾਇਤਾਂ ਦੇ ਖਾਤਿਆਂ ਵਿਚ ਜਮਾਂ ਨਹੀਂ ਕਰਵਾਈ ਜਾਂਦੀ। ਉਨ•ਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿਥੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੁੰਦੇ ਹਨ ਉਥੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਦੇਣ ਵਿਚ ਵੀ ਦਿੱਕਤ ਆਉਂਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਨ•ਾਂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹੁਣ ਤਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰੀਪੋਰਟ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨ ਵਾਸਤੇ ਕਿਹਾ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕੁਤਾਹੀ ਕਰਨ ਵਾਲੇ ਕਿਸੇ ਮੁਲਾਜ਼ਮ ਅਤੇ ਅਧਿਕਾਰੀ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵਲੋਂ ਇਸ ਸਾਲ ਭੇਜੇ ਗਏ ਦਿਸ਼ਾ-ਨਿਰਦੇਸ਼ਾਂ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜ਼ਮੀ ਹੈ। ਉਨ•ਾਂ ਕਿਹਾ ਕਿ ਹਰ ਪੰਚਾਇਤ ਲਈ ਇਹ ਲਾਜ਼ਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ-ਅੰਦਰ ਬੋਲੀ ਦੀ ਰਕਮ ਅਪਣੇ ਬੈਂਕ ਖਾਤੇ ਵਿਚ ਜਮਾਂ ਕਰਾਉਣ। ਉਨ•ਾਂ ਕਿਹਾ ਕਿ ਵਿਭਾਗ ਦੀਆਂ ਇਨ•ਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ•ਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰਾਜੈਕਟ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ 'ਤੇ ਦਿਖਾਈ ਦੇਣਗੇ। ਉਨ•ਾਂ ਨਾਲ ਹੀ ਦਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ।

 

Have something to say? Post your comment

Subscribe