Saturday, November 23, 2024
 

ਚੰਡੀਗੜ੍ਹ / ਮੋਹਾਲੀ

covid ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿਜੀ ਹਸਪਤਾਲਾਂ ਵਿਰੁਧ ਸਖ਼ਤ ਕਾਰਵਾਈ ਦੀ ਚੇਤਾਵਨੀ

June 13, 2020 09:58 PM

ਚੰਡੀਗੜ• : ਸੂਬੇ ਵਿਚ ਕੁੱਝ ਨਿਜੀ ਹਸਪਤਾਲਾਂ ਦੁਆਰਾ ਕੋਵਿਡ ਦੇ ਮਰੀਜ਼ਾਂ ਤੋਂ ਹੱਦ ਤੋਂ ਵੱਧ ਪੈਸੇ ਵਸੂਲਣ ਦੀਆਂ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਜਿਹੇ ਸਾਰੇ ਹਸਪਤਾਲਾਂ ਜੋ ਇਸ ਮਹਾਂਮਾਰੀ ਕਰ ਕੇ ਬਣੇ ਹਾਲਾਤਾਂ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਵਿਰੁਧ ਸਖ਼ਤ ਕਾਰਵਾਈ ਅਤੇ ਅਜਿਹੇ ਹਸਪਤਾਲਾਂ ਦੇ ਲਾਇਸੰਸ ਰੱਦ ਕਰਨ ਦੀ ਚੇਤਾਵਨੀ ਦਿਤੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਅਤੇ ਨਿਜੀ ਹਸਪਤਾਲਾਂ ਦੇ ਹਿਤਾਂ ਨੂੰ ਧਿਆਨ ਵਿਚ ਰਖਦਿਆਂ ਜਲਦ ਹੀ ਕੋਵਿਡ ਦੇ ਇਲਾਜ ਲਈ ਖਰਚੇ ਤੈਅ ਕਰੇਗੀ। ਉਨ•ਾਂ ਅੱਗੇ ਕਿਹਾ, “ਪਰ ਸਰਕਾਰ ਇਨ•ਾਂ ਗੰਭੀਰ ਹਾਲਾਤਾਂ ਦੌਰਾਨ ਕਿਸੇ ਵੀ ਕੀਮਤ 'ਤੇ ਨਿਜੀ ਹਸਪਤਾਲਾਂ ਦੁਆਰਾ ਮਰੀਜ਼ਾਂ ਦੇ ਸ਼ੋਸ਼ਣ ਦੀ ਆਗਿਆ ਨਹੀਂ ਦੇਵੇਗੀ।” ਅੱਜ ਇਥੇ ਜਾਰੀ ਇਕ ਬਿਆਨ ਵਿਚ ਸ. ਸਿੱਧੂ ਨੇ ਕਿਹਾ, “ਇਹ ਬਿਪਤਾ ਦੀ ਘੜੀ ਹੈ ਜਦੋਂ ਹਰ ਕੋਈ ਬਚਾਅ ਲਈ ਲੜ ਰਿਹਾ ਹੈ ਅਤੇ ਅਜਿਹੇ ਨਾਜ਼ੁਕ ਸਮੇਂ ਵਿਚ ਕੁੱਝ ਨਿਜੀ ਹਸਪਤਾਲ ਮਜਬੂਰ ਤੇ ਬੇਵੱਸ ਮਰੀਜ਼ਾਂ ਤੋਂ ਅੰਨ•ੇਵਾਹ ਪੈਸੇ ਵਸੂਲ ਰਹੇ ਹਨ।”
ਸਿਹਤ ਮੰਤਰੀ ਨੇ ਦਸਿਆ ਕਿ covid-19 ਦੇ ਮਰੀਜ਼ਾਂ ਦੇ ਇਲਾਜ ਲਈ ਨਿਜੀ ਹਸਪਤਾਲਾਂ ਦੁਆਰਾ ਹੱਦ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਮਾਮਲਾ ਉਨ•ਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ•ਾਂ ਕਿਹਾ, “ਇਹ ਬੜੇ ਦੁੱਖ ਅਤੇ ਸ਼ਰਮ ਦੀ ਗੱਲ ਹੈ ਕਿ ਇਸ ਮਹਾਂਮਾਰੀ ਵਿਰੁਧ ਲੜਾਈ ਵਿਚ ਸਾਕਾਰਾਤਮਕ ਯੋਗਦਾਨ ਪਾਉਣ ਦੀ ਬਜਾਏ, ਕੁੱਝ ਨਿਜੀ ਹਸਪਤਾਲ ਅੰਨ•ੇਵਾਹ ਪੈਸੇ ਵਸੂਲ ਕੇ ਮਰੀਜ਼ਾਂ ਨੂੰ ਲੁੱਟ ਰਹੇ ਹਨ ਜਿਸ ਦੀ ਕਿਸੇ ਵੀ ਕੀਮਤ 'ਤੇ ਆਗਿਆ ਨਹੀਂ ਦਿਤੀ ਜਾਵੇਗੀ।”  ਸਿੱਧੂ ਨੇ ਚੇਤਾਵਨੀ ਦਿਤੀ ਕਿ ਅਜਿਹੇ ਸਾਰੇ ਹਸਪਤਾਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਉਨ•ਾਂ ਦੀਆਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਜਾਣਗੀਆਂ।
ਇਸ ਤੋਂ ਇਲਾਵਾ, ਉਨ•ਾਂ ਅੱਗੇ ਕਿਹਾ ਕਿ ਸਰਕਾਰ ਕੋਲ ਇਨ•ਾਂ ਹਸਪਤਾਲਾਂ ਨੂੰ ਮੁਹੱਈਆ ਕਰਵਾਈ ਗਈ ਜ਼ਮੀਨ ਨੂੰ ਬਹੁਤ ਰਿਆਇਤੀ ਦਰਾਂ 'ਤੇ ਵਾਪਸ ਲੈਣ ਦਾ ਅਧਿਕਾਰ ਹੈ। ਮੰਤਰੀ ਨੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਸਬੰਧੀ ਫੀਸ ਦਾ ਫ਼ੈਸਲਾ ਕਰਨ ਹਿੱਤ ਸੋਮਵਾਰ ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦੀ ਹੈ। ਉਨ•ਾਂ ਕਿਹਾ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ•ਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਕੋਈ ਵਿੱਤੀ ਨੁਕਸਾਨ ਹੋਵੇ, ਪਰ ਅਸੀਂ ਕਿਸੇ ਵੀ ਕੀਮਤ 'ਤੇ  ਲੁੱਟ ਮਚਾਉਣ ਵੀ ਦੀ ਇਜਾਜ਼ਤ ਨਹੀਂ ਦੇਵਾਂਗੇ ਅਤੇ ਉਹ ਵੀ ਅਜਿਹੀ ਸੰਕਟਕਾਲੀ ਘੜੀ ਦੌਰਾਨ।

 

Have something to say? Post your comment

Subscribe