Friday, November 22, 2024
 

ਪੰਜਾਬ

ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ : ਬਲਬੀਰ ਸਿੱਧੂ

June 13, 2020 10:11 PM

ਖੰਨਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੂਬੇ ਅੰਦਰ 7055 ਡਾਕਟਰਾਂ ਤੇ ਹੋਰ ਸਟਾਫ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ?ਇਹ ਜਾਣਕਾਰੀ  ਸਿਵਲ ਹਸਪਤਾਲ  ਜਗਰਾਉਂ ਵਿਖੇ 30 ਬਿਸਤਰਿਆਂ ਵਾਲੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇ ਦਿੱਤੀ। ਉਨਾਂ ਦੱਸਿਆ ਕਿ ਇਹ ਹਸਪਤਾਲ 8.5 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਤਪਾਲ ਦੇ ਘੇਰੇ ਦੇ ਅੰਦਰ ਹੀ ਬਣੇਗਾ। ਇਸ ਹਸਪਤਾਲ ਨੂੰ ਇੱਕ ਸਾਲ ਵਿੱਚ ਤਿਆਰ ਕਰਨ ਦਾ ਟੀਚਾ ਹੈ। ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਇਸ ਹਸਪਤਾਲ ਦੀ ਇਮਾਰਤ ਤਿੰਨ ਮੰਜਿਲਾ ਹੋਵੇਗੀ, ਜਿਸ ਵਿੱਚ ਅਲਟਰਾਸਾਊਂਡ, ECG, ਲੈਬਾਰਟਰੀ, ਫਾਰਮੇਸੀ, ਫੀਡਿੰਗ ਰੂਮ, ਨਵੇਂ ਬੱਚਿਆਂ ਦੇ ਜਨਮ ਸੰਬੰਧੀ ਯੂਨਿਟ, ਰਿਕਵਰੀ ਰੂਮ, ਏ-ਸੈਪਟਿਕ ਆਪਰੇਸ਼ਨ ਥੀਏਟਰ, ਪ੍ਰੀ-ਨਟਲ ਰੂਮ, ਲੇਬਰ ਰੂਮ, ਸੈਪਟਿਕ ਲੇਬਰ ਰੂਮ, ਬੱਚਿਆਂ ਦਾ ਵਾਰਡ, ਨਰਸਿੰਗ ਸਟੇਸ਼ਨ, ਪ੍ਰਾਈਵੇਟ ਕਮਰੇ, ਵਾਰਡ ਅਤੇ ਹੋਰ ਸਹੂਲਤਾਂ ਉਪਲਬੱਧ ਹੋਣਗੀਆਂ। ਇਸ ਹਸਪਤਾਲ ਵਿੱਚ ਲਿਫ਼ਟ ਦੀ ਸਹੂਲਤ ਵੀ ਹੋਵੇਗੀ, ਜੋ ਕਿ ਤਿੰਨਾਂ ਮੰਜਿਲਾਂ ਨੂੰ ਆਪਸ ਵਿੱਚ ਜੋੜੇਗੀ। ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ 7055 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ 500 ਮੈਡੀਕਲ ਅਫ਼ਸਰ, 500 ਸਪੈਸ਼ਲਿਸਟ ਡਾਕਟਰ, ਪੈਰਾ ਮੈਡੀਕਲ ਸਟਾਫ਼, ਏ. ਐੱਨ. ਐੱਮਜ਼, ਮਲਟੀਪਰਪਜ਼ ਹੈੱਲਥ ਵਰਕਰ, ਨਰਸਿਜ਼, ਟੈਕਨੀਕਲ ਸਟਾਫ਼ ਅਤੇ ਹੋਰ ਸ਼ਾਮਿਲ ਹਨ।  ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ• ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਸਿਹਤ ਵਿਭਾਗ ਦਾ ਸਟਾਫ਼ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe