Tuesday, April 15, 2025
 
BREAKING NEWS
ਦਿੱਲੀ ਦੇ ਜੀਟੀਬੀ ਐਨਕਲੇਵ ਇਲਾਕੇ ਵਿੱਚ ਕੁੜੀ ਦੀ ਗੋਲੀ ਮਾਰ ਕੇ ਹੱਤਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਅਪ੍ਰੈਲ 2025)महेश मांजरेकर, सुदेश भोसले,अनूप जलोटा, दिव्यांका त्रिपाठी और कई सितारे दत्तात्रेय माने द्वारा आयोजित आई टी एफ एस अवार्ड में उपस्थितਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਵੱਲੋਂ 45 ਦਿਨਾਂ ਅੰਦਰ 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 109 ਕਿਲੋ ਅਫ਼ੀਮ, 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋमुंबई में एल्युमेक्स इंडिया 2025 का सफल आयोजनBajwa Skips Police Summon, Fails to Appear Before Punjab Policeਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ / ਮੋਹਾਲੀ

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

April 10, 2025 09:27 PM

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- 86 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 482 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

- ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 10 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 41ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 41 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5621 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 452 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 482 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਇਸ ਦੌਰਾਨ ਪੰਜਾਬ ਪੁਲਿਸ ਨੇ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ- ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨੇ ਸਮੇਤ ਕੋਨੇ-ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਸਿਟੀ ਬਿਊਟੀਫੁਲ 'ਚ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ!

मोहाली जिले में बीज विक्रेताओं को पूसा-44 और हाइब्रिड किस्म के धान बेचने से रोकने के लिए जिला प्रशासन ने विशेष अभियान शुरू किया

CP67 Mall unveils ‘Pind Di Goonj’, the grandest 17-day Baisakhi festival in Tricity

137 New Judicial Officers Complete Rigorous Training at Chandigarh Judicial Academy

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

 
 
 
 
Subscribe