Friday, April 25, 2025
 
BREAKING NEWS
ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾਕਾਂਗਰਸ 25 ਅਪ੍ਰੈਲ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇਗੀਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'एथर एनर्जी लिमिटेड की आरंभिक सार्वजनिक पेशकश 28 अप्रैल को खुलेगीमुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहलबड़े पर्दे पर लौट रही है शाह बानो केस की कहानीकपिल शर्मा-अनुराग कश्‍यप की जोड़ी ने मचाया धमालਪਾਕਿਸਤਾਨ ਸਰਕਾਰ ਦਾ ਐਕਸ ਅਕਾਊਂਟ ਮੁਅੱਤਲGautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

ਸਿਆਸੀ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

April 10, 2025 09:29 PM

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਹੋ ਰਹੇ ਹਨ ਪਾਰਟੀ 'ਚ ਸ਼ਾਮਲ- ਈ ਟੀ ਓ

ਚੰਡੀਗੜ੍ਹ/ਅੰਮ੍ਰਿਤਸਰ  10 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ।

ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ  ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਕਾਲੀ ਦਲ ਤੇ ਕਾਂਗਰਸ ਦੇ 50 ਤੋਂ ਵੱਧ ਪਰਿਵਾਰਾਂ ਨੂੰ ਸ਼ਾਮਿਲ ਕਰਦੇ ਸਮੇਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿਖੇ ਸੈਕੜੇ ਅਕਾਲੀ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।
          
ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸ ਰੂਮ, ਚਾਰ ਦੁਆਰੀ, ਨਵੇਂ ਬਾਥਰੂਮ ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਬੱਚੇ ਵੀ ਹੁਣ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।
      
ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ , ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

 ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਅੱਜ  ਪਿੰਡ ਮੱਖਣਵਿੰਡੀ ਤੋਂ ਸ਼ਮਸ਼ੇਰ ਸਿੰਘ ਸੁਖਵਿੰਦਰ ਸਿੰਘ ਜਸਵੰਤ ਸਿੰਘ ਬਲਵਿੰਦਰ ਸਿੰਘ ਕੁਲਦੀਪ ਸਿੰਘ ਕਸ਼ਮੀਰ ਸਿੰਘ ਅੰਮ੍ਰਿਤ ਸਿੰਘ ਦਿਲਬਾਗ ਸਿੰਘ ਹਰਜੀਤ ਸਿੰਘ ਮਨਪ੍ਰੀਤ ਸਿੰਘ ਇੰਦਰਜੀਤ ਸਿੰਘ ਗਗਨਦੀਪ ਸਿੰਘ ਸਵਰਨ ਸਿੰਘ ਗੁਰਮੀਤ ਸਿੰਘ ਜਗਪ੍ਰੀਤ ਸਿੰਘ ਗਗਨਦੀਪ ਸਿੰਘ ਰਾਜ ਕੌਰ ਜਸਵੰਤ ਸਿੰਘ ਗੁਰਜੀਤ ਸਿੰਘ, ਸਮੇਤ ਅਨੇਕਾਂ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਛੱਡ ਕੇ ਆਮ ਆਦਮੀ ਪਾਰਟੀ ਵਿਚ  ਸ਼ਾਮਿਲ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਦਾ ਪਰਟੀ ਵਿੱਚ ਪੂਰਾ ਮਾਣ ਸਨਮਾਨ ਹੋਵੇਗਾ।ਉਣਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਸਰਪੰਚ ਸੁੰਦਰ ਸਿੰਘ, ਰਾਜਬੀਰ ਸਿੰਘ, ਅਤੇ ਅਨੇਕਾਂ ਲੋਕ ਹਾਜ਼ਿਰ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

 
 
 
 
Subscribe