Sunday, April 13, 2025
 
BREAKING NEWS
ਕਈ ਦੇਸ਼ਾਂ ਦੀ ਧਰਤੀ 'ਤੇ ਆਇਆ ਭੂਚਾਲਸੁਖਬੀਰ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇਆਓ ਜਾਣੀਏ ਸੌਂਫ ਦਾ ਪਾਣੀ ਪੀਣਾ ਕਿੰਨਾ ਗੁਣਕਾਰੀ ਹੈ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਅੱਜ ਐਨਡੀਏ ਦੀ ਮੀਟਿੰਗगर्भवती महिलाओं के लिए “सहेली” पहल की शुरुआतप्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्रीराज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रहਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰਸਾਫਟਵੇਅਰ ਇੰਜੀਨੀਅਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੰਜਾਬ

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

April 11, 2025 08:39 PM

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵਲੋਂ ਨਿਵੇਕਲੀ ਪਹਿਲ*

 

- ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

 

- ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਮੈਰਾਥਨ

 

- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇਤੂਆਂ ਨੂੰ ਇਨਾਮ ਦੇ ਕੇ ਕੀਤਾ ਜਾਵੇਗਾ ਸਨਮਾਨਿਤ

ਜਲੰਧਰ, 11 ਅਪ੍ਰੈਲ :

                              ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 19 ਅਪ੍ਰੈਲ 2025 ਨੂੰ ‘ਦੌੜਦਾ ਪੰਜਾਬ ਮੈਰਾਥਨ’ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਮੈਰਾਥਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ  ਜਿਸ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 5.30 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਮੁੜ ਇਥੇ ਹੀ ਸਮਾਪਤ ਹੋਵੇਗੀ।

                              ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਇਸ ਮੈਰਾਥਨ ਦੌੜ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਵੱਧ ਤੋਂ ਵੱਧ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਜੇਤੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸਮੂਹ ਭਾਗੀਦਾਰਾਂ ਨੂੰ ਟੀ ਸ਼ਰਟਾਂ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।

                              ਇਸ ਮੌਕੇ ਸਹਾਇਕ ਕਮਿਸ਼ਨਰ (ਟ੍ਰੇਨਿੰਗ ਤਹਿਤ) ਨਵਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ, ਰੋਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਨੀਲਮ ਮਹੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿੰ.), ਡੀ.ਏ.ਵੀ. ਯੂਨੀਵਰਸਿਟੀ, ਡੀ.ਏ.ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ, ਜਨਤਾ ਕਾਲਜ, ਦੋਆਬਾ ਕਾਲਜ, ਪੁਲਿਸ ਡੀ.ਏ.ਵੀ. ਸਕੂਲ, ਪੀ.ਸੀ.ਐਮ. ਐਸ.ਡੀ. ਕਾਲਜ, ਕੈਂਬਰਿਜ ਇੰਟਰਨੈਸ਼ਨਲ ਸਕੂਲ, ਕੰਨਿਆਂ ਮਹਾਂਵਿਦਿਆਲਾ, ਸਵਾਮੀ ਸੰਤ ਦਾਸ ਪਬਲਿਕ ਸਕੂਲ, ਡਾ.ਬੀ.ਆਰ.ਅੰਬੇਡਕਰ ਸਰਕਾਰੀ ਕਾਲਜ, , ਡਿਪਸ ਇੰਸਟੀਚਿਊਟ, ਸੀ.ਟੀ. ਇੰਸਟੀਚਿਊਟ, ਡੀ.ਬੀ.ਆਰ. ਨੈਸ਼ਨਲ ਇੰਸਟੀਚਿਊਟ ਅਫ਼ ਟੈਕਨਾਲੌਜੀ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨ, ਏ.ਪੀ.ਜੇ.ਇੰਸਟੀਚਿਊਟ ਆਫ਼ ਫਾਈਨ ਆਰਟਸ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਆਰਟਸ ਅਤੇ ਸਪੋਰਟਸ ਇੰਸਟੀਚਿਊਟ ਆਦਿ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਦੁਆਰਾ ਸ਼ਿਰਕਤ ਕੀਤੀ ਗਈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸੁਖਬੀਰ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ

ਫਸਲਾਂ ਦੇ ਡਿਜੀਟਲ ਸਰਵੇ ਦਾ ਕੰਮ ਸ਼ੁਰੂ, ਖਸਰਾ ਤੇ ਫਸਲਾਂ ਦੀ ਤਸਵੀਰ ਹੋਵੇਗੀ ਆਨਲਾਈਨ ਦਰਜ : ਡਿਪਟੀ ਕਮਿਸ਼ਨਰ

ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੇ ਮਾਮਲੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ

ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ: 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਰਾਹਤ

बरनाला के सफाई कर्मचारी की बेटी ने पंजाब स्कूल शिक्षा बोर्ड द्वारा घोषित 8वीं बोर्ड परीक्षा परिणाम में टॉप किया

ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

Amritpal Singh's associate Papalpreet removed from NSA, now preparing to bring him to Punjab

PUNJAB’S “SCHOOL MENTORSHIP PROGRAM” GETS OVERWHELMING RESPONSE, 100 BUREAUCRATS ENROL IN JUST 3 DAYS

Akali Dal New President to Be Elected on April 12

BJP ਲੀਡਰ ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਵਾਲੇ ਕਾਬੂ, ਈ ਰਿਕਸ਼ਾ ਵੀ ਬਰਾਮਦ

 
 
 
 
Subscribe