ਕਈ ਦੇਸ਼ਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸਵੇਰ ਤੋਂ ਦੁਪਹਿਰ ਤੱਕ ਪੰਜ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ, ਪਾਕਿਸਤਾਨ, ਤਾਜਿਕਸਤਾਨ, ਟੋਂਗਾ ਅਤੇ ਪਾਪੂਆ ਨਿਊ ਗਿਨੀ ਵਿੱਚ ਰਿਕਟਰ ਪੈਮਾਨੇ 'ਤੇ 4.0 ਤੋਂ 6.5 ਦੀ ਤੀਬਰਤਾ ਵਾਲੇ ਭੂਚਾਲ ਆਏ।
ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕ ਡਰ ਕੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਭਾਰਤ ਦੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਤਜ਼ਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।