ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.4 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਮਾਪਿਆ ਗਿਆ ਹੈ। ਭੂਚਾਲ ਦਾ ਕੇਂਦਰ ਸੁੰਦਰ ਨਗਰ ਦੇ ਜੈਦੇਵੀ ਵਿੱਚ ਸੀ। ਫਿਲਹਾਲ ਇਨ੍ਹਾਂ ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।