ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਇੱਕ ਵੱਡਾ ਹਾਦਸਾ ਵਾਪਰਿਆ। ਮੰਡੀ ਸ਼ਹਿਰ ਦੇ ਨੇੜੇ ਇੱਕ ਟੂਰਿਸਟ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ, ਜਿਸ ਕਾਰਨ 31 ਯਾਤਰੀ ਜ਼ਖਮੀ ਹੋ ਗਏ। ਇਹ ਬੱਸ ਕਸੋਲ (ਕੁੱਲੂ-ਮਨਾਲੀ) ਵੱਲ ਜਾ ਰਹੀ ਸੀ।
ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਬਹੁਤ ਗੰਭੀਰ ਹੈ, ਜਿਨ੍ਹਾਂ ਨੂੰ ਤੁਰੰਤ ਨੇਰਚੌਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਛੇ ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਦੋਂ ਕਿ ਬਾਕੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ।ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।