Wednesday, April 16, 2025
 
BREAKING NEWS
ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ’ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦकेएफसी इंडिया और कैरीमिनाटी ने मिलकर लॉन्च किया नया मज़ेदार सॉसी पॉपकॉर्नਦਿੱਲੀ ਦੇ ਜੀਟੀਬੀ ਐਨਕਲੇਵ ਇਲਾਕੇ ਵਿੱਚ ਕੁੜੀ ਦੀ ਗੋਲੀ ਮਾਰ ਕੇ ਹੱਤਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਅਪ੍ਰੈਲ 2025)महेश मांजरेकर, सुदेश भोसले,अनूप जलोटा, दिव्यांका त्रिपाठी और कई सितारे दत्तात्रेय माने द्वारा आयोजित आई टी एफ एस अवार्ड में उपस्थित

ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

April 15, 2025 09:26 PM

ਯੁੱਧ ਨਸ਼ਿਆਂ ਵਿਰੁੱਧ’ 46ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ, 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- 72 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 15 ਅਪ੍ਰੈਲ:


ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 46 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6138 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 433 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ

ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਵੱਲੋਂ 45 ਦਿਨਾਂ ਅੰਦਰ 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 109 ਕਿਲੋ ਅਫ਼ੀਮ, 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ਅਨੁਸਾਰ ਪਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸੰਧਵਾਂ

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

ਸੁਖਬੀਰ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

ਫਸਲਾਂ ਦੇ ਡਿਜੀਟਲ ਸਰਵੇ ਦਾ ਕੰਮ ਸ਼ੁਰੂ, ਖਸਰਾ ਤੇ ਫਸਲਾਂ ਦੀ ਤਸਵੀਰ ਹੋਵੇਗੀ ਆਨਲਾਈਨ ਦਰਜ : ਡਿਪਟੀ ਕਮਿਸ਼ਨਰ

 
 
 
 
Subscribe