Saturday, April 19, 2025
 

ਹਰਿਆਣਾ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

April 18, 2025 09:15 PM

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਬਜਟ ਤੋਂ ਬਾਅਦ ਉਦਯੋਗ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਨੂੰ  ਕੀਤਾ ਸੰਬੋਧਿਤ

ਮੁੱਖ ਮੰਤਰੀ ਨੇ ਕਿਹਾ,  ਵਿਕਸਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਨੂੰ ਭਾਈਵਾਲ ਬਣਾਉਣ ਲਈ,  ਉਦਯੋਗ ਵਿਭਾਗ ਦੇ ਬਜਟ ਵਿੱਚ ਕੀਤਾ 129 ਫੀਸਦੀ ਦਾ ਵਾਧਾ

ਸੂਬੇ ਭਰ ਦੇ ਉਦਯੋਗਪਤੀਆਂ ਨੇ ਬਜਟ ਵਿੱਚ ਸੁਝਾਵਾਂ ਨੂੰ ਸ਼ਾਮਲ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਕਸਤ ਭਾਰਤ ਦੇ ਸੰਕਲਪ ਨਾਲ ਅੱਗੇ ਵਧਦੇ ਹੋਏ,  ਅਸੀਂ ਆਉਣ ਵਾਲੇ ਦਿਨਾਂ ਵਿੱਚ ਹਰਿਆਣਾ ਨੂੰ ਮਨੁਫ਼ਾਚਰਿੰਗ ਦਾ ਹਬ ਬਣਾਵਾਂਗੇ। ਪਿਛਲੇ 10 ਸਾਲਾਂ ਵਿੱਚ,  ਸਾਡੀਆਂ ਉਦਯੋਗ-ਅਨੁਕੂਲ ਅਤੇ ਕਿਰਤ ਭਲਾਈ ਨੀਤੀਆਂ ਦੇ ਕਾਰਨ,  ਹਰਿਆਣਾ ਰਾਜ ਨੇ ਆਪਣੇ ਆਪ ਨੂੰ ਭਾਰਤ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਸ਼ਕਤੀ ਕੇਂਦਰਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਇਹ ਗੱਲ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਕਾਰਪੋਰੇਟ ਅਫੇਅਰਜ਼ ਵਿਖੇ ਉਦਯੋਗ ਪ੍ਰਤੀਨਿਧੀਆਂ ਨਾਲ ਇੱਕ ਪੋਸਟ-ਬਜਟ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।  

          ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਮੀਟਿੰਗ ਵਿੱਚ ਸ਼ਾਮਲ ਹੋਏ ਰਾਜ ਭਰ ਦੇ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਰੱਖਿਅਕ,  ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੁਪਨਾ 2047 ਵਿੱਚ ਭਾਰਤ ਨੂੰ ਵਿਕਸਤ ਬਣਾਉਣਾ ਹੈ। ਇਸ ਸੰਕਲਪ ਨੂੰ ਪੂਰਾ ਕਰਨ ਲਈ,  ਇਸ ਸਾਲ ਦੇ ਬਜਟ ਵਿੱਚ,  ਉਦਯੋਗ ਅਤੇ ਵਣਜ ਵਿਭਾਗ ਦਾ ਬਜਟ ਵਧਾ ਕੇ 1848 ਕਰੋੜ 12 ਲੱਖ ਰੁਪਏ ਹੈ ਜੋ ਕਿ ਪਿਛਲੀ ਵਾਰ ਨਾਲੋਂ 129 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਦਯੋਗਾਂ,  ਖਾਸ ਕਰਕੇ ਉਸਾਰੀ,  ਟੈਕਸਟਾਈਲ,  ਸਟਾਰਟਅੱਪ ਆਦਿ ਦੇ ਪ੍ਰਤੀਨਿਧੀਆਂ ਦੇ ਸੁਝਾਅ ਵੀ ਬਜਟ ਵਿੱਚ ਸ਼ਾਮਲ ਕੀਤੇ ਗਏ ਹਨ। ਮੀਟਿੰਗ ਵਿੱਚ ਸ਼ਾਮਲ ਹੋਏ ਉਦਯੋਗ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਬਜਟ ਵਿੱਚ ਉਨ੍ਹਾਂ ਦੇ ਸੁਝਾਅ ਸ਼ਾਮਲ ਕਰਨ ਲਈ ਧੰਨਵਾਦ ਵੀ ਕੀਤਾ।

          ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਉਦਯੋਗਿਕ ਕਾਮਿਆਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਕਈ ਉਪਾਅ ਸ਼ਾਮਲ ਕੀਤੇ ਹਨ। ਜਿਸ ਵਿੱਚ ਮਜ਼ਦੂਰਾਂ ਦੀਆਂ ਰਿਹਾਇਸ਼ੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਾਰੇ ਉਦਯੋਗਿਕ ਖੇਤਰਾਂ ਵਿੱਚ 300 ਅਟਲ ਕਿਸਾਨ ਸ਼੍ਰਮਿਕ ਕੰਟੀਨ ਖੋਲ੍ਹੀਆਂ ਜਾਣਗੀਆਂ ਤਾਂ ਜੋ ਮਜ਼ਦੂਰ ਭਰਾਵਾਂ ਨੂੰ ਵਾਜਬ ਦਰਾਂ 'ਤੇ ਪੌਸ਼ਟਿਕ ਭੋਜਨ ਮਿਲ ਸਕੇ।  

          ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਰਾਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਮੇਕ ਇਨ ਇੰਡੀਆ ਅਤੇ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਮੇਕ ਇਨ ਹਰਿਆਣਾ ਦੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਉਦਯੋਗਿਕ ਨੀਤੀਆਂ 'ਤੇ ਧਿਆਨ ਕੇਂਦਰਿਤ ਕਰਕੇ ਇੱਕ ਨਿਰਮਾਣ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਆਪਣੇ ਉਦਯੋਗਿਕ ਸੰਸਥਾਨਾਂ ਦੀ ਪ੍ਰਗਤੀ ਦੇ ਬਲ 'ਤੇ,  ਹਰਿਆਣਾ ਰਾਜ ਅੱਜ ਜੀਐਸਟੀ ਸੰਗ੍ਰਹਿ ਵਿੱਚ ਪੂਰੇ ਦੇਸ਼ ਵਿੱਚ ਪੰਜਵੇਂ ਸਥਾਨ 'ਤੇ ਹੈ। ਰਾਸ਼ਟਰੀ ਰਾਜਧਾਨੀ ਖੇਤਰ ਨਾਲ ਤਿੰਨ ਪਾਸਿਆਂ ਤੋਂ ਘਿਰਿਆ ਹੋਣ ਕਰਕੇ,  ਸਾਡੀ ਭੂਗੋਲਿਕ ਸਥਿਤੀ ਦਿੱਲੀ,  ਪੰਜਾਬ,  ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਰਗੇ ਗੁਆਂਢੀ ਰਾਜਾਂ ਨਾਲ ਬੇਮਿਸਾਲ ਸੰਪਰਕ ਪ੍ਰਦਾਨ ਕਰਦੀ ਹੈ। ਇਹ ਨੇੜਤਾ ਕਾਰੋਬਾਰਾਂ ਨੂੰ ਇੱਕ ਵੱਡੇ ਖਪਤਕਾਰ ਬਾਜ਼ਾਰ ਅਤੇ ਸ਼ਾਨਦਾਰ ਲੌਜਿਸਟਿਕ ਬੁਨਿਆਦੀ ਢਾਂਚੇ ਤੱਕ ਪਹੁੰਚ ਪ੍ਰਦਾਨ ਕਰਦੀ ਹੈ। ਇਹ ਰਣਨੀਤਕ ਫਾਇਦਾ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਸਾਡੇ ਰਾਜ ਵੱਲ ਆਕਰਸ਼ਿਤ ਕਰਦਾ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵਪਾਰ-ਅਨੁਕੂਲ ਮਾਹੌਲ ਬਣਾਉਣ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਉੱਦਮ ਅਤੇ ਰੁਜ਼ਗਾਰ ਨੀਤੀ 2020 ਵਰਗੇ ਕਈ ਮਹੱਤਵਪੂਰਨ ਉਪਾਅ ਲਾਗੂ ਕੀਤੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਪ੍ਰਣਾਲੀ ਵਿੱਚ,  ਬਿਨੈਕਾਰ ਨੂੰ ਸਾਰੀਆਂ ਪ੍ਰਵਾਨਗੀਆਂ 15 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਰਹੀਆਂ ਹਨ। ਜੇਕਰ ਸਬੰਧਤ ਵਿਅਕਤੀ ਦੇ ਦਸਤਾਵੇਜ਼ਾਂ ਵਿੱਚ ਕੁਝ ਕਮੀਆਂ ਹਨ,  ਤਾਂ ਉਨ੍ਹਾਂ ਨੂੰ ਦੂਰ ਕਰਨ ਲਈ 30 ਦਿਨਾਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ 40 ਤੋਂ ਵੱਧ ਵਿਭਾਗਾਂ ਦੀਆਂ 150 ਤੋਂ ਵੱਧ ਸੇਵਾਵਾਂ ਔਨਲਾਈਨ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

          ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਨੀਤੀ ਨੂੰ ਹੋਰ ਕਾਰੋਬਾਰ ਪੱਖੀ ਬਣਾਉਣ ਲਈ,  ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਅਤੇ ਐਚ.ਐਸ.ਆਈ.ਆਈ.ਡੀ.ਸੀ. ਈ ਐਮ ਪੀ  ਦੀ ਵਿਵਸਥਾ ਨੂੰ ਸਰਲ ਬਣਾਉਣ ਲਈ ਕੀਤਾ ਗਿਆ ਹੈ।

          ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਆਈਐਮਟੀ ਖਰਖੋਦਾ ਦੀ ਤਰਜ਼ 'ਤੇ 10 ਨਵੇਂ ਉਦਯੋਗਿਕ ਮਾਡਲ ਟਾਊਨਸ਼ਿਪ (ਆਈਐਮਟੀ) ਵਿਕਸਤ ਕਰੇਗਾ,  ਜਿਸ ਲਈ ਜ਼ਮੀਨ ਦੀ ਮੰਗ ਐਚਐਸਆਈਆਈਡੀਸੀ ਦੁਆਰਾ ਈ-ਭੂਮੀ ਪੋਰਟਲ 'ਤੇ ਰਜਿਸਟਰ ਕੀਤੀ ਜਾਵੇਗੀ।

ਅਗਲੇ ਛੇ ਮਹੀਨਿਆਂ ਵਿੱਚ ਬਦਲ ਜਾਵੇਗੀ ਸਾਰੀਆਂ ਉਦਯੋਗਿਕ ਅਸਟੇਟਾਂ ਦੀ ਤਸਵੀਰ

 

          ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਗੁਰੂਗ੍ਰਾਮ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਕਿਹਾ ਕਿ ਤੁਹਾਡੀ ਅਗਵਾਈ ਹੇਠ ਰਾਜ ਦਾ ਉਦਯੋਗ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਉਦਯੋਗਿਕ ਅਸਟੇਟ ਖੇਤਰਾਂ ਵਿੱਚ ਸੜਕਾਂ,  ਸੀਵਰੇਜ ਅਤੇ ਸਫਾਈ ਆਦਿ ਲਈ ਟੈਂਡਰ ਜਾਰੀ ਕੀਤੇ ਗਏ ਹਨ। ਉਦਯੋਗਿਕ ਸੰਗਠਨਾਂ ਦੀ ਇਸ ਮੰਗ 'ਤੇ ਕੰਮ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ ਅਤੇ ਇਹ ਛੇ ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ। ਜਿਸ ਤਹਿਤ ਨਵੇਂ ਉਦਯੋਗਿਕ ਖੇਤਰ ਵੀ ਵਿਕਸਤ ਕੀਤੇ ਜਾਣਗੇ। ਉਦਯੋਗਾਂ ਦੀ ਤਰੱਕੀ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਰਾਜ ਤਰੱਕੀ ਕਰੇਗਾ।

ਵਾਤਾਵਰਣ ਸੁਰੱਖਿਆ ਲਈ ਉਦਯੋਗਾਂ ਤੋਂ ਮੰਗੀ ਮਦਦ ਸਹਿਯੋਗ

          ਰਾਓ ਨਰਬੀਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਵਾਤਾਵਰਣ ਸੁਰੱਖਿਆ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੋਲੀਥੀਨ ਵਾਤਾਵਰਣ ਲਈ ਇੱਕ ਵੱਡਾ ਖ਼ਤਰਾ ਹੈ ਅਤੇ ਸਾਨੂੰ ਪੈਕਿੰਗ ਲਈ ਨਵੇਂ ਵਿਕਲਪ ਲੱਭਣੇ ਚਾਹੀਦੇ ਹਨ ਤਾਂ ਜੋ ਅਸੀਂ ਭਵਿੱਖ ਵਿੱਚ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾ ਸਕੀਏ। ਆਪਣੇ ਰੋਜ਼ਾਨਾ ਦੇ ਕੰਮ ਵਿੱਚ ਵਾਤਾਵਰਣ ਅਨੁਕੂਲ ਸਮੱਗਰੀ ਦੀ ਵਰਤੋਂ ਵੀ ਕਰੋ।

          ਇਸ ਮੌਕੇ 'ਤੇ ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ,  ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ,  ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

 
 
 
 
Subscribe