Sunday, April 20, 2025
 

ਸਿਆਸੀ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

April 19, 2025 09:32 PM

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਅਪ੍ਰੈਲ:

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹਿੰਦੋਸਤਾਨ ਟਾਈਮਜ਼ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਹਿਲੇਰੀ ਵਿਕਟਰ ਦੇ ਪਿਤਾ ਸ੍ਰੀ ਜੌਹਨ ਵਿਕਟਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਸ੍ਰੀ ਜੌਹਨ ਵਿਕਟਰ, ਜੋ 86 ਵਰ੍ਹਿਆਂ ਦੇ ਸਨ, ਨੇ ਅੱਜ ਸਵੇਰੇ ਆਪਣੇ ਘਰ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਪਿਤਾ ਪੂਰੇ ਪਰਿਵਾਰ ਲਈ ਤਾਕਤ ਦਾ ਸੋਮਾ ਹੁੰਦਾ ਹੈ, ਜੋ ਆਪਣੇ ਬੱਚਿਆਂ ਨੂੰ ਜੀਵਨ ਦੇ ਕੀਮਤੀ ਸਬਕ ਸਿਖਾਉਂਦਾ ਤ ਮਾਰਗਦਰਸ਼ਨ ਕਰਦਾ ਹੈ।

ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ

 
 
 
 
Subscribe