Wednesday, May 21, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਈ 2025)ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ 16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦSGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆPSEB 10ਵੀਂ ਅਤੇ 12ਵੀਂ ਜਮਾਤ ਦੀ ਰੀਚੈਕਿੰਗ/ਰੀਵੈਲੂਏਸ਼ਨ: ਪ੍ਰਕਿਰਿਆ, ਮਿਤੀਆਂ ਅਤੇ ਫੀਸ'तन्वी द ग्रेट' स्टार पल्लवी जोशी ने कान्स 2025 से शेयर किए खूबसूरत लम्हेपवन कल्याण की एपिक फिल्म  'हरि हरा वीरा मल्लू' 12 जून को सिनेमाघरों में अब होगी रिलीज़'चंडीगढ़ सिविल डिफेंस' में स्वयंसेवक के रूप में शामिल हुई अलंकृता सहायरसना ने मशहूर ब्रांड जम्पिन का अधिग्रहण कर रेडी-टु-ड्रिंक मार्केट में रखा कदम

ਪੰਜਾਬ

ਮੰਤਰੀ Kuldeep Singh Dhaliwal ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

April 21, 2025 09:35 PM

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ

ਪਿਛਲੀਆਂ ਚਾਰ ਔਨਲਾਈਨ ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ, 21 ਅਪ੍ਰੈਲ 2025:


ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ  ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ  ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ  ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ਪੰਜਾਬ ਪੁਲਿਸ , ਐਨਆਰਆਈ ਵਿੰਗ  ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

SGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

PSEB 10ਵੀਂ ਅਤੇ 12ਵੀਂ ਜਮਾਤ ਦੀ ਰੀਚੈਕਿੰਗ/ਰੀਵੈਲੂਏਸ਼ਨ: ਪ੍ਰਕਿਰਿਆ, ਮਿਤੀਆਂ ਅਤੇ ਫੀਸ

'चंडीगढ़ सिविल डिफेंस' में स्वयंसेवक के रूप में शामिल हुई अलंकृता सहाय

ਪੰਜਾਬ 'ਚ ਅੱਜ ਤੋਂ ਦੋ ਦਿਨ ਮੌਸਮ ਖੁਸ਼ਕ, 23 ਮਈ ਨੂੰ ਮੀਂਹ ਤੇ ਹਵਾਵਾਂ ਦੀ ਸੰਭਾਵਨਾ: ਤਾਪਮਾਨ 'ਚ ਵਾਧਾ ਦਰਜ

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਪੰਜਾਬ ਦੇ 9 ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ: ਅੱਜ ਤੋਂ ਰਾਹਤ;

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

ਜਸਟਿਸ ਰਣਜੀਤ ਸਿੰਘ ਦੀ ਅਗਵਾਈ ’ਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦਾ ਪੁਨਰਗਠਨ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

 
 
 
 
Subscribe