ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਊਦੀ ਅਰਬ ਦੇ ਦੌਰੇ 'ਤੇ ਹੋਣਗੇ। ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਰਿਆਧ ਜਾ ਰਹੇ ਹਨ। 2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਤੀਜੀ ਵਾਰ ਹੈ ਜਦੋਂ ਨਰਿੰਦਰ ਮੋਦੀ ਸਾਊਦੀ ਅਰਬ ਦੀ ਯਾਤਰਾ ਕਰ ਰਹੇ ਹਨ।