ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਨਿੰਦਣਯੋਗ ਅੱਤਵਾਦੀ ਕਾਰਵਾਈ ਦੇ ਦੋਸ਼ੀਆਂ, ਪ੍ਰਬੰਧਕਾਂ ਅਤੇ ਸਪਾਂਸਰਾਂ ਨੂੰ ਜਵਾਬਦੇਹ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।