Sunday, April 27, 2025
 
BREAKING NEWS
ਰਾਜਸਥਾਨ ਦੇ ਇੱਕ ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲੀ ਘਟਨਾਤਾੜੀ ਨੂੰ ਬਿਹਾਰ ਦੇ ਸ਼ਰਾਬ ਪਾਬੰਦੀ ਕਾਨੂੰਨ ਤੋਂ ਬਾਹਰ ਰੱਖਿਆ ਜਾਵੇਗਾਨਾਗਪੁਰ ਵਿੱਚ ਟਰੱਕ ਨੇ ਬਾਈਕ ਸਵਾਰਾਂ ਨੂੰ ਕੁਚਲਿਆਈਰਾਨ ਦੀ ਬੰਦਰਗਾਹ 'ਤੇ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2025)'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਚੰਡੀਗੜ੍ਹ ਛੱਡਣ ਦੇ ਹੁਕਮ ਜਾਰੀਪਹਿਲਗਾਮ ਹਮਲੇ ਦੀ 'ਨਿਰਪੱਖ ਜਾਂਚ' ਲਈ ਤਿਆਰ ਹੈ ਪਾਕਿਸਤਾਨ: ਸ਼ਹਬਾਜ਼ ਸ਼ਰੀਫ਼ਯੂਪੀ ਦੇ ਸਹਾਰਨਪੁਰ ਵਿੱਚ ਪਟਾਕਾ ਫੈਕਟਰੀ ਵਿੱਚ ਧਮਾਕਾ

ਪੰਜਾਬ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

April 26, 2025 11:02 PM

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਵਿਭਾਗਾਂ ਤੇ ਯੂਨੀਵਰਸਿਟੀਆਂ ਨੂੰ ਰੋਸਟਰ ਤੁਰੰਤ ਠੀਕ ਕਰਨ ਦੇ ਹੁਕਮ

ਚੰਡੀਗੜ੍ਹ, 26 ਅਪ੍ਰੈਲ:


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਦੱਸਿਆ ਗਿਆ ਕਿ ਕਈ ਵਿਭਾਗ ਤਰੱਕੀਆਂ 'ਚ ਦਿਵਿਆਂਗਜਨਾਂ ਦੇ ਰੋਸਟਰ ਪੁਆਇੰਟ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ। ਖ਼ਾਸ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵੀ ਇਹ ਉਲੰਘਣਾ ਹੋ ਰਹੀ ਹੈ।

ਇਸ ਗੱਲ ਦਾ ਉੱਚ ਪੱਧਰ 'ਤੇ ਗੰਭੀਰ ਨੋਟਿਸ ਲੈਂਦਿਆਂ, ਕੈਬਨਿਟ ਮੰਤਰੀ ਨੇ ਮੀਟਿੰਗ 'ਚ ਹਾਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਤੁਰੰਤ ਆਪਣੇ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਦਿਵਿਆਂਗਜਨਾਂ ਨੂੰ ਉਨ੍ਹਾਂ ਦੇ ਕੋਟੇ ਅਨੁਸਾਰ ਤਰੱਕੀਆਂ ਦੇਣੀਆਂ ਯਕੀਨੀ ਬਣਾਈਆਂ ਜਾਣ।

ਡਾ. ਬਲਜੀਤ ਕੌਰ ਨੇ ਸਖ਼ਤ ਸ਼ਬਦਾਂ 'ਚ ਚੇਤਾਵਨੀ ਦਿੱਤੀ ਕਿ ਦਿਵਿਆਂਗ ਭਰਾਵਾਂ-ਭੈਣਾਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਪੂਰੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ ਮੰਤਰੀ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਸਾਰੇ ਰੋਸਟਰਾਂ ਦੀ ਤੁਰੰਤ ਜਾਂਚ ਕਰਕੇ ਜਿੱਥੇ-ਜਿੱਥੇ ਉਲੰਘਣਾ ਹੋਈ ਹੋਵੇ, ਉੱਥੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਨਿਰਦੇਸ਼ ਦਿੱਤੇ ਕਿ ਆਪਣੀ ਪੱਧਰ 'ਤੇ ਦਿਵਿਆਂਗਜਨ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਸ ਬਾਰੇ ਰਿਪੋਰਟ ਜਲਦ ਤੋਂ ਜਲਦ ਸਮਾਜਿਕ ਸੁਰੱਖਿਆ ਵਿਭਾਗ ਨੂੰ ਭੇਜੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੂਲਰ, ਵਿਭਾਗ ਦੇ ਡਿਪਟੀ ਡਾਇਰੈਕਟਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਤੀਨਿੱਧੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਤਿੰਨ ਸਾਲ ਦੇ ਬੱਚੇ ਨੂੰ ਕਾਰ ਨੇ ਕੁਚਲਿਆ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੰਤਰੀ Kuldeep Singh Dhaliwal ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਵੇਰਵਾ

ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ

बरनाला के युवक की मनीला में सड़क दुर्घटना में दुखद मौत हो गई

 
 
 
 
Subscribe