Friday, November 22, 2024
 

ਪੰਜਾਬ

coronavirus : ਅੰਮ੍ਰਿਤਸਰ 'ਚ ਇਕ ਹੋਰ ਵਿਅਕਤੀ ਦੀ ਮੌਤ

June 15, 2020 12:41 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਐਤਵਾਰ ਦੇਰ ਰਾਤ ਨੂੰ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਫੈਜਪੁਰਾ ਵਾਸੀ ਜੋਗਿੰਦਰ ਸਿੰਘ (85) ਦੀ ਮੌਤ ਹੋ ਗਈ। ਮਰੀਜ਼ ਨੂੰ ਦੋ ਦਿਨ ਪਹਿਲਾਂ ਹੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋਜਲੰਧਰ : covid-19 ਦੇ 8 ਨਵੇਂ ਮਾਮਲੇ ਆਏ ਸਾਹਮਣੇ

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ 'ਚ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 614 ਹੋ ਚੁੱਕੀ ਹੈ ਜਦਕਿ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 418 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ 'ਚ ਚੁੱਕੇ ਹਨ। 

 

Have something to say? Post your comment

Subscribe