ਜਲੰਧਰ : ਜਲੰਧਰ 'ਚ ਅੱਜ ਫਿਰ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਦੋ ਦੂਜਿਆਂ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਨ੍ਹਾਂ ਪਾਜ਼ੇਟਿਵ ਕੇਸਾਂ 'ਚ 4 ਪੁਲਸ ਕਾਮੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਹੁਣ ਤੱਕ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 348 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਜਲੰਧਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਕੇਸਾਂ ਨਾਲ ਜਿੱਥੇ ਸਿਹਤ ਮਹਿਕਮਾ ਚਿੰਤਾ 'ਚ ਹੈ, ਉਥੇ ਹੀ ਲੋਕਾਂ 'ਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਜ ਦੇ ਮਿਲੇ ਕੇਸ ਕਿਹੜੇ ਇਲਾਕਿਆਂ ਨਾਲ ਸਬੰਧਤ ਹਨ।