ਨਵੀਂ ਦਿੱਲੀ : ਭਾਰਤ ਵਿਚ ਲਗਾਤਾਰ ਤੀਜੇ ਦਿਨ ਕੋਰੋਨਾ ਵਾਇਰਸ ਲਾਗ ਦੇ 11000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੋਮਵਾਰ ਨੂੰ ਲਾਗ ਦੇ ਮਾਮਲੇ ਵੱਧ ਕੇ 3, 32, 424 ਹੋ ਗਏ। ਲਾਗ ਨਾਲ 325 ਹੋਰ ਲੋਕਾਂ ਦੀ ਮੌਤ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 9520 'ਤੇ ਪਹੁੰਚ ਗਏ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 1, 53, 106 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 169, 797 ਲੋਕ ਲਾਗ ਮੁਕਤ ਹੋ ਚੁਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ। ਅਧਿਕਾਰੀ ਨੇ ਦਸਿਆ ਕਿ ਇਸ ਹਿਸਾਬ ਨਾਲ 51.07 ਫ਼ੀ ਸਦੀ ਮਰੀਜ਼ ਹੁਣ ਤਕ ਠੀਕ ਹੋ ਚੁਕੇ ਹਨ। ਮੰਤਰਾਲੇ ਨੇ ਦਸਿਆ ਕਿ ਪਿਛਲੇ 24 ਘੰਟਿਆਂ ਵਿਚ ਲਾਗ ਦੇ 11, 502 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁਲ ਮਾਮਲੇ ਵੱਧ ਕੇ 3, 32, 424 ਹੋ ਗਏ ਹਨ।
ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 9520 ਹੋਈ
ਲਾਗ ਨਾਲ ਮਰਨ ਵਾਲੇ 325 ਲੋਕਾਂ ਵਿਚੋਂ 120 ਮਹਾਰਾਸ਼ਟਰ ਤੋਂ, 56 ਦਿੱਲੀ ਤੋਂ, ਗੁਜਰਾਤ ਤੋਂ 29 ਅਤੇ ਤਾਮਿਲਨਾਡੂ ਤੋਂ 38 ਵਿਅਕਤੀ ਸ਼ਾਮਲ ਹਨ। ਯੂਪੀ ਵਿਚ 14 ਹੋਰ ਵਿਅਕਤੀਆਂ ਦੀ ਲਾਗ ਨਾਲ ਮੌਤ ਹੋਈ ਹੈ। ਪਛਮੀ ਬੰਗਾਲ ਅਤੇ ਮੱਧ ਪ੍ਰਦੇਸ਼ ਵਿਚ 12.12, ਰਾਜਸਥਾਨ ਅਤੇ ਹਰਿਆਣਾ ਵਿਚ 10-10 ਵਿਅਕਤੀਆਂ ਦੀ ਮੌਤ ਹੋਈ ਹੈ। ਕਰਨਾਟਕ ਵਿਚ ਪੰਜ ਜਣਿਆਂ ਦੀ , ਜੰਮੂ ਕਸ਼ਮੀਰ ਵਿਚ ਚਾਰ, ਤੇਲੰਗਾਨਾ ਅਤੇ ਪੁਡੂਚੇਰੀ ਵਿਚ ਤਿੰਨ ਤਿੰਨ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵਿਚ ਦੋ ਦੋ ਜਣਿਆਂ ਦੀ ਮੌਤ ਹੋਈ ਹੈ। ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ਵਿਚ ਇਕ ਇਕ ਵਿਅਕਤੀ ਦੀ ਮੌਤ ਹੋਈ ਹੈ। ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਮਗਰੋਂ ਭਾਰਤ ਕੋਰੋਨਾ ਵਾਇਰਸ ਲਾਗ ਨਾਲ ਸੱਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ ਜਦਕਿ ਭਾਰਤ ਲਾਗ ਨਾਲ ਮੌਤਾਂ ਦੇ ਮਾਮਲੇ ਵਿਚ ਨੌਂਵਾ ਦੇਸ਼ ਹੈ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁਲ 9520 ਲੋਕ ਜਾਨ ਗਵਾ ਚੁਕੇ ਹਨ। ਇਨ੍ਹਾਂ ਵਿਚੋਂ ਮਹਾਰਾਸ਼ਟਰ ਵਿਚ ਹੁਣ ਤਕ 3950 ਲੋਕਾਂ ਦੀ, ਗੁਜਰਾਤ ਵਿਚ 1477 ਲੋਕਾਂ ਦੀ ਅਤੇ ਦਿੱਲੀ ਵਿਚ 1327 ਲੋਕਾਂ ਦੀ ਲਾਗ ਨਾਲ ਮੌਤ ਹੋ ਚੁਕੀ ਹੈ। ਪਛਮੀ ਬੰਗਾਲ ਵਿਚ 475, ਮੱਧ ਪ੍ਰਦੇਸ਼ ਵਿਚ 459, ਤਾਮਿਲਨਾਡੂ ਵਿਚ 435 ਅਤੇ ਯੂਪੀ ਵਿਚ 399 ਲੋਕਾਂ ਦੀ ਮੌਤ ਹੋ ਗਈ ਹੈ। ਰਾਜਸਥਾਨ ਵਿਚ 292, ਤੇਲੰਗਾਨਾ ਵਿਚ 185, ਹਰਿਆਣਾ ਵਿਚ 88, ਕਰਨਾਟਕ ਵਿਚ 86, ਆਂਧਰਾ ਪ੍ਰਦੇਸ਼ ਵਿਚ 84, ਪੰਜਾਬ ਵਿਚ 67, ਜੰਮੂ ਕਸ਼ਮੀਰ ਵਿਚ 59, ਬਿਹਾਰ ਵਿਚ 39, ਉਤਰਾਖੰਡ ਵਿਚ 24 ਅਤੇ ਕੇਰਲਾ ਵਿਚ 19 ਜਣਿਆਂ ਦੀ ਲਾਗ ਨਾਲ ਮੌਤ ਹੋ ਚੁਕੀ ਹੈ।